ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ
Sunday, Jul 21, 2024 - 04:41 AM (IST)
ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲਗਾਤਾਰ ਕਦਮ ਉਠਾਏ ਜਾ ਰਹੇ ਹਨ। ਇਸੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਨੀਵਾਰ ਨੂੰ ਇਥੇ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ’ਤੇ ਇਸ ਸਕੀਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ’ਚ ਦੋ ਬਰਾਬਰ ਕਿਸ਼ਤਾਂ ’ਚ ਪਾਈ ਜਾਵੇਗੀ।
ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ 'ਚ ਕੱਢੀਆਂ ਗਾਲ੍ਹਾਂ ਤਾਂ ਸੁਪਰਵਾਈਜ਼ਰ ਨੇ ਕਰ'ਤਾ ਕਤਲ, ਪੁਲਸ ਨੇ 48 ਘੰਟਿਆਂ 'ਚ ਸੁਲਝਾਈ ਗੁੱਥੀ
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਤਨੀ ਦਾ ਕਤਲ ਕਰ ਨਹਿਰ 'ਚ ਸੁੱਟ'ਤੀ ਸੀ ਲਾਸ਼, ਕਾਤਲ ਪਤੀ ਨੂੰ ਪੁਲਸ ਨੇ 2 ਦਿਨਾਂ ਅੰਦਰ ਕੀਤਾ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e