ਅਹਿਮ ਖ਼ਬਰ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
Thursday, Feb 01, 2024 - 07:01 PM (IST)
 
            
            ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ. ਸੀ. ਡੀ. ਐੱਸ. ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਖ਼ਤ ਹਦਾਇਤਾਂ ਜਾਰੀ
ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            