ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਿਹਾ- 'ਇਸ ਵਾਰ ਨਹੀਂ ਲੜਾਂਗਾ ਚੋਣ'

04/01/2024 10:29:12 PM

ਜਲੰਧਰ (ਵੈੱਬਡੈਸਕ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਭਾਜਪਾ ਨੇ ਵੀ ਪੰਜਾਬ 'ਚ ਆਪਣੇ 6 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਸੀ, ਜਿਸ 'ਚ ਕੁਝ ਦਿਨ ਪਹਿਲਾਂ ਹੀ ਪਾਰਟੀ 'ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਅਤੇ ਰਵਨੀਤ ਬਿੱਟੂ ਦਾ ਨਾਂ ਸ਼ਾਮਲ ਸੀ। 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਪਾਰਟੀ ਦੀ ਮੀਟਿੰਗ ਦੌਰਾਨ ਉਮੀਦਵਾਰਾਂ ਦੇ ਨਾਂਵਾਂ 'ਤੇ ਚਰਚਾ ਕੀਤੀ ਗਈ, ਜਿਸ 'ਚ ਪਾਰਟੀ ਦੇ ਮੁੱਖ ਆਗੂ ਅਤੇ ਸਿਆਸਤਦਾਨ ਮੌਜੂਦ ਹੋਏ। 

ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਦੇ ਨਾਂ ਕੁਝ ਵਿਚਾਰ-ਚਰਚਾ ਤੋਂ ਬਾਅਦ ਐਲਾਨ ਦਿੱਤੇ ਜਾਣਗੇ। ਇਸ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਨਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News