ਬਿਜਲੀ ਮੰਤਰੀ ਦਾ ਵੱਡਾ ਐਲਾਨ, ਬਿੱਲ ਸਬੰਧੀ ਸ਼ਿਕਾਇਤਾਂ ਲਈ 24 ਘੰਟੇ ਚੱਲਣਗੇ ਇਹ ਹੈਲਪਲਾਈਨ ਨੰਬਰ
Thursday, Aug 27, 2026 - 07:57 AM (IST)
ਜਲੰਧਰ (ਧਵਨ) : ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਅੱਜ ਬਿਜਲੀ ਖਪਤਕਾਰਾਂ ਦੀਆਂ ਬਿੱਲ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਸਮਰਪਿਤ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ। ਖਪਤਕਾਰ ਬਿਜਲੀ ਬਿੱਲ ਨਾਲ ਸਬੰਧਤ ਸ਼ਿਕਾਇਤਾਂ 91 1613105055 ਜਾਂ 91 1616650355 ’ਤੇ ਦਰਜ ਕਰਵਾ ਸਕਦੇ ਹਨ। ਇਹ ਦੋਵੇਂ ਹੈਲਪਲਾਈਨ ਨੰਬਰ 24 ਘੰਟੇ ਉਪਲਬਧ ਰਹਿਣਗੇ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੂੰ ਅਸਥਾਈ (ਪ੍ਰੋਵੀਜ਼ਨਲ), ਗ਼ਲਤ, ਵੱਧ ਰਕਮ ਵਾਲੇ ਜਾਂ ਕਿਸੇ ਹੋਰ ਕਾਰਨ ਵਿਵਾਦਤ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਹੁਣ ਇਨ੍ਹਾਂ ਹੈਲਪਲਾਈਨ ਨੰਬਰਾਂ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੀ ਨਵੀਂ SCORPIO-N ਚੋਰੀ! ਹੂਟਰ ਤੇ ਸਿਕਿਓਰਿਟੀ ਅਲਾਰਮ ਵੱਜਣ ਦੇ ਬਾਵਜੂਦ ਕਰ ਗਏ ਕਾਂਡ
ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਬਿੱਲ ਨਾਲ ਸਬੰਧਤ ਸ਼ਿਕਾਇਤਾਂ 15 ਦਿਨਾਂ ਦੇ ਅੰਦਰ ਇਨ੍ਹਾਂ ਹੈਲਪਲਾਈਨ ਨੰਬਰਾਂ ’ਤੇ ਦਰਜ ਕਰਵਾਉਣ, ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ। ਸੌਂਧ ਨੇ ਉਨ੍ਹਾਂ ਸਾਰੇ ਖਪਤਕਾਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੂੰ ਅਸਧਾਰਨ ਤੌਰ ’ਤੇ ਵੱਧ ਜਾਂ ਗ਼ਲਤ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਕਿ ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾਉਂਦੇ ਹੋਏ 15 ਦਿਨਾਂ ਦੀ ਤੈਅ ਮਿਆਦ ਦੇ ਅੰਦਰ ਆਪਣੀ ਸ਼ਿਕਾਇਤ ਦਰਜ ਕਰਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
