ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ ''ਚ ਆਉਣਗੇ 24 ਘੰਟਿਆਂ ''ਚ ਪੈਸੇ, ਹੋ ਗਿਆ ਵੱਡਾ ਐਲਾਨ

Friday, Apr 04, 2025 - 04:06 PM (IST)

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ ''ਚ ਆਉਣਗੇ 24 ਘੰਟਿਆਂ ''ਚ ਪੈਸੇ, ਹੋ ਗਿਆ ਵੱਡਾ ਐਲਾਨ

ਜਲੰਧਰ (ਸੋਨੂੰ)- ਜਲੰਧਰ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੋਆਬਾ ਖੇਤਰ ਦੇ ਅਧਿਕਾਰੀਆਂ ਨਾਲ ਫ਼ਸਲਾਂ ਦੀ ਖ਼ਰੀਦ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਗਵਾੜਾ ਅਤੇ ਕਪੂਰਥਲਾ ਦੇ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨਾਲ ਫ਼ਸਲਾਂ ਦੀ ਖ਼ਰੀਦ ਨੂੰ ਹਰ ਤਰ੍ਹਾਂ ਨਾਲ ਆਸਾਨ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਲਈ ਮੰਤਰੀ ਕਟਾਰੂਚੱਕ ਵੱਲੋਂ ਅਹਿਮ ਐਲਾਨ ਕਰਦੇ ਹੋਏ ਕਿਹਾ ਗਿਆ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਸਾਡਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ। 

ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਪੁਲ 'ਤੇ ਪਹੁੰਚੀ 12ਵੀਂ ਦੀ ਵਿਦਿਆਰਥਣ, ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਸ਼ਹਿਰ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ-ਫਗਵਾੜਾ ਦੇ ਅਧਿਕਾਰੀਆਂ ਨਾਲ ਫ਼ਸਲ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਖ਼ਰੀਦ ਨਾਲ ਸਬੰਧਤ ਸਾਰੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨਾਲ ਹਰ ਜ਼ਮੀਨੀ ਪੱਧਰ ਦੇ ਮੁੱਦੇ 'ਤੇ ਚਰਚਾ ਕੀਤੀ ਗਈ।  ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਐੱਫ਼. ਸੀ. ਆਈ. ਵੱਲੋਂ ਪੰਜਾਬ ਵਿੱਚ ਦਿੱਤਾ ਗਿਆ ਟੀਚਾ 124 ਲੱਖ ਮੀਟਰਕ ਟਨ ਹੈ। ਇਸ ਲਈ ਸਾਨੂੰ 28 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਈ ਹੈ। ਲਗਭਗ 99 ਫ਼ੀਸਦੀ ਪੈਕੇਜਿੰਗ ਸਾਡੇ ਤੱਕ ਪਹੁੰਚ ਚੁੱਕੀ ਹੈ। ਇਸ ਲਈ 1864 ਪੰਜਾਬ ਦੀਆਂ ਮੰਡੀਆਂ ਵਿਚ ਵਿੱਚ ਇਹ ਕਣਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ 8 ਲੱਖ ਤੋਂ ਵੱਧ ਕਿਸਾਨ ਮੰਡੀਆਂ ਵਿੱਚ ਪਹੁੰਚ ਰਹੇ ਹਨ।

PunjabKesari

ਇਹ ਵੀ ਪੜ੍ਹੋ: ਸਾਵਧਾਨ! ਜ਼ਰਾ ਬਚ ਕੇ ਫਾਸਟ ਫੂਡ ਤੋਂ, ਸਿਹਤ ਮਹਿਕਮੇ ਨੇ ਐਡਵਾਈਜ਼ਰੀ ਕਰ 'ਤੀ ਜਾਰੀ

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਹਰ ਤਰ੍ਹਾਂ ਦੇ ਠੋਸ ਪ੍ਰਬੰਧ ਕੀਤੇ ਗਏ ਹਨ। ਹੌਲੀ-ਹੌਲੀ ਫ਼ਸਲਾਂ ਮੰਡੀਆਂ ਵਿੱਚ ਆਉਣ ਲੱਗੀਆਂ ਹਨ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਿਆ ਗਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਸੀਂ ਖ਼ੁਸ਼ ਹਾਂ ਕਿ ਸਾਡੇ ਅਧਿਕਾਰੀਆਂ ਨੇ ਹਰ ਸਥਿਤੀ ਵਿੱਚ ਚੰਗਾ ਕੰਮ ਕੀਤਾ ਹੈ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਮੁੱਖ ਤੌਰ 'ਤੇ ਕਿਸਾਨਾਂ ਦੀਆਂ ਫ਼ਸਲਾਂ ਲਈ ਜਗ੍ਹਾ ਦੀ ਘਾਟ ਹੈ। ਸਰਕਾਰ ਨੇ ਇਸ 'ਤੇ ਆਪਣਾ ਕੰਮ ਲਗਭਗ ਪੂਰਾ ਕਰ ਲਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ। ਸਰਕਾਰ ਨੇ ਵਧੀਆ ਪ੍ਰਬੰਧ ਕੀਤੇ ਹਨ। ਅਸੀਂ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਾਂਗੇ।  ਮੰਤਰੀ ਕਟਾਰੂਚੱਕ ਨੇ ਕਿਹਾ ਕਿ ਐੱਮ. ਐੱਸ. ਪੀ. 2425 ਰੁਪਏ ਤੈਅ ਕੀਤੀ ਗਈ ਹੈ। ਸਾਡਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖ਼ਾਤਿਆਂ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ। ਇਸ ਵਾਰ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਸੂਬੇ ਵਿੱਚ ਕਣਕ ਦੀ ਬੰਪਰ ਫ਼ਸਲ ਹੋਵੇਗੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ਜੇਲ੍ਹ ਦਾ ਚੌਂਕੀ ਇੰਚਾਰਜ ਸਾਥੀ ਸਣੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News