ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ, ਅਗਲੇ ਮਹੀਨੇ ਨਵਾਂ ਸਿਸਟਮ ਸ਼ੁਰੂ, 8ਵੀਂ ਤੋਂ 12ਵੀਂ ਜਮਾਤ ਤੱਕ...
Tuesday, Aug 18, 2026 - 10:11 AM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੰਪਲਸਰੀ ਸੀ. ਪੀ. ਡੀ. ਟ੍ਰੇਨਿੰਗ ਵਰਕਸ਼ਾਪ ਤੋਂ ਬਾਅਦ ਸੂਬੇ ਦੇ ਸਿੱਖਿਆ ਜਗਤ ਤੇ ਮਾਪਿਆਂ ਵਿਚਕਾਰ ਏ. ਆਈ. ਦੀ ਨਵੀਂ ਯੋਜਨਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਸਰਕਾਰ ਵੱਲੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਏ. ਆਈ. ਦੀ ਸਿੱਖਿਆ ਸ਼ੁਰੂ ਕਰਨ ਦੀ ਤਿਆਰੀ ਕੀਤੀ ਗਈ ਹੈ।1 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਇਸ ਯੋਜਨਾ ਤਹਿਤ ਪੀ. ਐੱਸ. ਈ. ਬੀ. ਨਾਲ ਐਫੀਲੀਏਟਿਡ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਲਈ 100 ਰੁਪਏ ਪ੍ਰਤੀ ਮਹੀਨਾ ਫ਼ੀਸ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਦੋਂ ਕਿ ਸਰਕਾਰੀ ਸਕੂਲਾਂ 'ਚ ਇਸ ਨੂੰ ਮੁਫ਼ਤ ਰੱਖਣ ਦੀ ਗੱਲ ਕਹੀ ਜਾ ਰਹੀ ਹੈ। ਇਸ ਪੂਰੇ ਪ੍ਰਾਜੈਕਟ ਦਾ ਸੰਚਾਲਨ ਸਿੰਗਾਪੁਰ ਦੀ ਇੱਕ ਨਿੱਜੀ ਕੰਪਨੀ ਵੱਲੋਂ ਕੀਤਾ ਜਾਵੇਗਾ। ਸੀ. ਬੀ. ਐੱਸ. ਈ. ਅਤੇ ਐੱਨ. ਸੀ. ਈ. ਆਰ. ਟੀ. ਦੀਆਂ ਨੀਤੀਆਂ ਤੋਂ ਵੱਖ ਹਟ ਕੇ ਸ਼ੁਰੂ ਕੀਤੇ ਜਾ ਰਹੇ ਇਸ ਕੋਰਸ 'ਚ 35 ਤੋਂ 40 ਮਿੰਟ ਦੀ ਆਨਲਾਈਨ ਕਲਾਸ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਬਜ਼ੁਰਗ ਬੇਬੇ ਦਾ ਰਾਡ ਤੇ ਸਰੀਏ ਮਾਰ ਕੇ ਕਤਲ, ਚੀਕਾਂ ਸੁਣ ਗੁਆਂਢੀਆਂ ਨੇ...
ਰਜਿਸਟ੍ਰੇਸ਼ਨ, ਟੈਸਟ, ਕਿਤਾਬਾਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਦੀ ਫ਼ੀਸ
ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ‘ਸਰਬੱਤ ਏ. ਆਈ. ਪੋਰਟਲ’ ’ਤੇ ਕਰਵਾਈ ਜਾਵੇਗੀ, ਜਿੱਥੇ 100 ਰੁਪਏ ਪ੍ਰਤੀ ਮਹੀਨਾ ਫ਼ੀਸ ਦਾ ਉਪਬੰਧ ਹੈ। ਇਸ ਤੋਂ ਇਲਾਵਾ ਸਾਲ ਵਿਚ ਤਿੰਨ ਵਾਰ ਹੋਣ ਵਾਲੇ ਪੇਪਰਾਂ ਲਈ 50 ਰੁਪਏ, ਦੋ ਯੂਨਿਟ ਟੈਸਟਾਂ ਲਈ 10 ਰੁਪਏ ਤੇ ਕਿਤਾਬ ਲਈ 73 ਰੁਪਏ ਪ੍ਰਤੀ ਵਿਦਿਆਰਥੀ ਫ਼ੀਸ ਤੈਅ ਕੀਤੀ ਜਾ ਰਹੀ ਹੈ। ਯੋਜਨਾ ਤਹਿਤ ਹਰ ਸਕੂਲ ਤੋਂ ਦੋ ਅਧਿਆਪਕਾਂ ਨੂੰ ਟ੍ਰੇਨਡ ਕਰਨ ਦਾ ਪਲਾਨ ਹੈ। ਅਧਿਆਪਕਾਂ ਦੀ ਚਾਰ ਹਫ਼ਤਿਆਂ ਦੀ ਟ੍ਰੇਨਿੰਗ ਦਾ ਪਹਿਲੇ ਸਾਲ ਦਾ ਖ਼ਰਚਾ 800 ਰੁਪਏ ਰੱਖਿਆ ਗਿਆ ਹੈ, ਜਦਕਿ ਤਿੰਨ ਸਾਲਾਂ ਵਿੱਚ ਪੂਰੀ ਟ੍ਰੇਨਿੰਗ ਦੌਰਾਨ ਪ੍ਰਤੀ ਅਧਿਆਪਕ ਕੁੱਲ 21,000 ਰੁਪਏ ਦਾ ਖ਼ਰਚਾ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ
ਬੁਨਿਆਦੀ ਸਹੂਲਤਾਂ ਦੀ ਘਾਟ ਤੇ ਆਨਲਾਈਨ ਪੜ੍ਹਾਈ ਦਾ ਦਬਾਅ
40 ਮਿੰਟ ਦੀ ਆਨਲਾਈਨ ਕਲਾਸ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਸੈਲਫ਼ ਸਟੱਡੀ ਲਈ ਮੋਬਾਇਲ ਅਤੇ ਲੈਪਟਾਪ ਦੀ ਲੋੜ ਪਵੇਗੀ। ਇਸ ਦੇ ਨਾਲ ਹੀ ਕਈ ਸਕੂਲਾਂ 'ਚ ਕੰਪਿਊਟਰ ਲੈਬਜ਼ ਤੇ ਇੰਟਰਨੈੱਟ ਕੁਨੈਕਟੀਵਿਟੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਇਸ ਨੂੰ ਅਚਾਨਕ ਲਾਗੂ ਕਰਨ ਨਾਲ ਵਿਦਿਆਰਥੀਆਂ ਦੇ ਪਰਿਵਾਰਾਂ ’ਤੇ ਆਰਥਿਕ ਦਬਾਅ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੈਸ਼ਨ ਦੇ ਵਿਚਕਾਰ ਲਾਗੂ ਕਰਨ ਨਾਲ ਪੜ੍ਹਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ
ਅਕਾਦਮਿਕ ਸੈਸ਼ਨ ਦੇ 5 ਮਹੀਨੇ ਬੀਤ ਜਾਣ ਤੋਂ ਬਾਅਦ ਸਤੰਬਰ 'ਚ ਇਸ ਨੂੰ ਲਾਗੂ ਕਰਨ ਨਾਲ ਵਿਦਿਆਰਥੀਆਂ ਦੀ ਨਿਯਮਿਤ ਪੜ੍ਹਾਈ ਪ੍ਰਭਾਵਿਤ ਹੋਣ ਦੀ ਚਿੰਤਾ ਜਤਾਈ ਜਾ ਰਹੀ ਹੈ। ਇੱਕ ਪਾਸੇ ਜਿੱਥੇ ਫ਼ੀਸ ਵਾਧੇ ’ਤੇ ਰੋਕ ਦੀ ਗੱਲ ਹੁੰਦੀ ਹੈ, ਉੱਥੇ ਹੀ ਦੂਜੇ ਪਾਸੇ ਪੀ. ਐੱਸ. ਈ. ਬੀ. ਨਾਲ ਸਬੰਧਿਤ ਸਕੂਲਾਂ ਦੇ ਪਰਿਵਾਰਾਂ ਅਤੇ ਅਧਿਆਪਕਾਂ 'ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਅਧਿਆਪਕਾਂ ਅਤੇ ਮਾਪਿਆਂ ਨੇ ਮੰਗ ਕੀਤੀ ਹੈ ਕਿ ਇਸ ਯੋਜਨਾ, ਰਜਿਸਟ੍ਰੇਸ਼ਨ ਤੇ ਪੇਡ ਟ੍ਰੇਨਿੰਗ ਦੀ ਪ੍ਰਕਿਰਿਆ ਦੀ ਮੁੜ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
