ਬਜਟ 'ਚ ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ, ਸੂਬਾ ਸਰਕਾਰ ਕਰੇਗੀ ਵੱਡੇ ਬਦਲਾਅ

Wednesday, Mar 26, 2025 - 12:27 PM (IST)

ਬਜਟ 'ਚ ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ, ਸੂਬਾ ਸਰਕਾਰ ਕਰੇਗੀ ਵੱਡੇ ਬਦਲਾਅ

ਚੰਡੀਗੜ੍ਹ : ਪੰਜਾਬ ਬਜਟ ਸੈਸ਼ਨ ਦੌਰਾਨ ਪੰਜਾਬ ਦੀ ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਲਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲਜ਼ ਆਫ ਐਮੀਨੈਂਸ ਅਤੇ ਸਕੂਲਜ਼ ਆਫ ਬ੍ਰਿਲੀਐਂਸ ਉੱਤਮਤਾ ਦੇ ਕੇਂਦਰਾਂ ਵਜੋਂ ਕੰਮ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ

425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ ਹੈਪੀਨੈੱਸ 'ਚ ਬਦਲਿਆ ਜਾ ਰਿਹਾ ਹੈ। 4,098 ਸਰਕਾਰੀ ਸਕੂਲਾਂ 'ਚ ਪਹਿਲਾਂ ਹੀ ਸੋਲਰ ਪੈਨਲ ਲਾਏ ਜਾ ਚੁੱਕੇ ਹਨ ਅਤੇ ਹੋਰ ਵਿਸਥਾਰ ਦੀ ਯੋਜਨਾ ਹੈ। ਸਕੂਲਾਂ ਦੀ ਸਫ਼ਾਈ ਅਤੇ ਸੁਰੱਖਿਆ ਲਈ ਕੈਂਪਸ ਮੈਨੇਜਰ, ਸੁਰੱਖਿਆ ਗਾਰਡ, ਚੌਂਕੀਦਾਰ ਅਤੇ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ

ਹਰਪਾਲ ਚੀਮਾ ਨੇ ਕਿਹਾ ਕਿ ਸਮੱਗਰ ਸਿੱਖਿਆ ਅਭਿਆਨ 1240 ਕਰੋੜ ਰੁਪਏ, ਪੀ. ਐੱਮ. ਪੋਸ਼ਣ ਸਕੀਮ 466 ਕਰੋੜ, ਮੁਫ਼ਤ ਕਿਤਾਬਾਂ 75 ਕਰੋੜ ਅਤੇ ਵਿਦਿਆਰਥੀਆਂ ਲਈ ਵਰਦੀਆਂ 35 ਕਰੋੜ ਵਰਗੀਆਂ ਮਹੱਤਵਪੂਰਨ ਯੋਜਨਾਵਾਂ ਪਹੁੰਚਯੋਗ ਅਤੇ ਬਰਾਬਰ ਸਿੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News