ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਲਈ ਵੱਡਾ ਐਲਾਨ

03/11/2024 6:49:37 PM

ਚੰਡੀਗੜ੍ਹ (ਬਿਊਰੋ) : ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ’ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ. ਸੀ. ਅਤੇ ਬੀ. ਸੀ. ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ ’ਤੇ  ਉਪਲੱਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਗਰਜੇ ਮੁੱਖ ਮੰਤਰੀ ਮਾਨ, ਦਲ ਬਦਲੂ ਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਲਿਆ ਆੜੇ ਹੱਥੀਂ

ਮੰਤਰੀ ਨੇ ਦੱਸਿਆ ਕਿ ਦਿੱਤੇ ਜਾਣ ਵਾਲੇ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਕਰਜੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ’ਚ ਮਦਦ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਦਿੱਲੀ ਬਦਲ ਗਏ, ਹੁਣ ਬਦਲੇਗਾ ਹਰਿਆਣਾ :  ਮੁੱਖ ਮੰਤਰੀ ਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Anuradha

This news is Content Editor Anuradha