ਪੰਜਾਬ ਦੀਆਂ ਔਰਤਾਂ ਲਈ ਆ ਗਈ ਚੰਗੀ ਖ਼ਬਰ, ਮਾਨ ਨੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Thursday, Dec 19, 2024 - 06:28 PM (IST)

ਪੰਜਾਬ ਦੀਆਂ ਔਰਤਾਂ ਲਈ ਆ ਗਈ ਚੰਗੀ ਖ਼ਬਰ, ਮਾਨ ਨੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਫਰੀਦਕੋਟ (ਚਾਵਲਾ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ 19 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਣਗੇ ਅਤੇ ਉਨ੍ਹਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਜਿੱਥੇ ਸੂਬੇ ਦਾ ਅਤੇ ਸੂਬੇ ਦੇ ਲੋਕਾਂ ਦਾ ਵਿਕਾਸ ਕਰਨਾ ਹੈ, ਉਥੇ ਹੀ ਸੂਬੇ ਦੀਆਂ ਲੜਕੀਆਂ ਔਰਤਾਂ ਨੂੰ ਵੀ ਵੱਧ ਤੋਂ ਵੱਧ ਅੱਗੇ ਆਉਣ ਲਈ ਉਤਸ਼ਾਹਿਤ ਕਰਨ ਲਈ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ/ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ, ਉਨ੍ਹਾਂ ਦੀ ਚੰਗੀ ਸਿਹਤ, ਹੋਰ ਔਰਤਾਂ ਲਈ ਜਾਰੀ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ, ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਖੇਡ ਕਿੱਟਾਂ ਦੇਣ ਦੇ ਮੰਤਵ ਨਾਲ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਲੜਕੀਆਂ/ਔਰਤਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ 26 ਤਾਰੀਖ਼ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਲੜਕੀਆਂ ਨੂੰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ’ਚ 10 ਕੰਪਨੀਆਂ ਵੱਲੋਂ ਇੰਟਰਵਿਊ ਕੀਤੀ ਜਾਵੇਗੀ ਅਤੇ ਮੌਕੇ 'ਤੇ ਹੀ ਕੇਵਲ ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ 22 ਡਾਕਟਰਾਂ ਦੀ ਟੀਮ ਵੱਲੋਂ ਮੌਕੇ ’ਤੇ ਮੌਜੂਦ ਲੜਕੀਆਂ/ਔਰਤਾਂ ਦੇ ਮੁਫ਼ਤ ਸਿਹਤ ਚੈੱਕਅਪ ਕੀਤਾ ਜਾਵੇਗਾ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 224 ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਪੋਰਟਸ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।

ਇਹ ਵੀ ਪੜ੍ਹੋ : 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News