ਪੰਜਾਬ ਦੀਆਂ ਮਹਿਲਾ ਸਰਪੰਚਾਂ ਲਈ ਵੱਡਾ ਐਲਾਨ, CM ਮਾਨ ਨੇ ਦਿੱਤੀ ਖ਼ੁਸ਼ਖ਼ਬਰੀ (ਵੀਡੀਓ)
Thursday, Jul 10, 2025 - 04:27 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਲਾਈਵ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮਹਿਲਾ ਸਰਪੰਚਾਂ ਲਈ ਵੱਡਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕ ਇਹੋ ਜਿਹਾ ਕਦਮ ਚੁੱਕਣ ਜਾ ਰਹੇ ਹਾਂ, ਜਿਸ ਨੂੰ ਕੈਬਨਿਟ 'ਚ ਮਨਜ਼ੂਰੀ ਮਿਲ ਗਈ ਹੈ। 50 ਫ਼ੀਸਦੀ ਰਿਜ਼ਰਵੇਸ਼ਨ ਤਾਂ ਔਰਤਾਂ ਦੀ ਪਹਿਲਾਂ ਹੀ ਸਰਪੰਚੀ 'ਚ ਹੈ। ਇਸ ਤੋਂ ਇਲਾਵਾ ਜਿਹੜੀਆਂ ਮਹਿਲਾ ਸਰਪੰਚ ਚੁਣੀਆਂ ਗਈਆਂ ਹਨ ਅਤੇ ਆਪਣੇ ਪਿੰਡਾਂ ਲਈ ਬਹੁਤ ਵਧੀਆ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਸ੍ਰੀ ਹਜੂਰ ਸਾਹਿਬ ਅਤੇ ਨਾਂਦੇੜ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਲਿਜਾਇਆ ਜਾਵੇਗਾ। ਇਸ ਦੇ ਲਈ 4-5 ਟਰੇਨਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਇਨ੍ਹਾਂ ਮਹਿਲਾ ਸਰਪੰਚਾਂ ਨੂੰ ਵੱਖ-ਵੱਖ ਬੈਚਾਂ ਰਾਹੀਂ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ। ਨਾਲ ਦੀ ਨਾਲ ਹੀ ਪੰਚਾਂ-ਸਰਪੰਚਾਂ ਦਾ ਟ੍ਰੇਨਿੰਗ ਕੈਂਪ ਵੀ ਮਹਾਰਾਸ਼ਟਰ 'ਚ ਹੀ ਲੱਗ ਰਿਹਾ ਹੈ। ਮਹਿਲਾ ਸਰਪੰਚਾਂ ਦੀ 2 ਦਿਨਾਂ ਦੀ ਟ੍ਰੇਨਿੰਗ ਹੋਵੇਗੀ ਅਤੇ 3 ਦਿਨ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਘੱਗਰ 'ਚ ਵਧਿਆ ਪਾਣੀ ਦਾ ਲੈਵਲ, ਇੱਧਰ ਨਾ ਆਉਣ ਲਈ ADVISORY ਜਾਰੀ
ਇਹ ਪੂਰਾ ਟੂਰ 5 ਦਿਨਾਂ ਦਾ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜਿਹੜੀਆਂ ਮਹਿਲਾ ਸਰਪੰਚਾਂ ਬਹੁਤ ਵਧੀਆ ਤਰੀਕੇ ਨਾਲ ਆਪਣੇ ਪਿੰਡਾਂ 'ਚ ਵਿਕਾਸ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਇਹ ਸਹੂਲਤ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8