ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT

Sunday, Jul 05, 2026 - 12:35 PM (IST)

ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ!  ਸੂਬਾ ਵਾਸੀ ਹੋ ਜਾਣ ALERT

ਮੋਗਾ (ਬਿੰਦਾ) : ਇੱਥੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਇਕ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਸਕੱਤਰ ਨਰਿੰਦਰ ਸਿੰਘ ਚੀਮਾ ਦੀ ਅਗਵਾਈ ’ਚ ਹੋਈ। ਇਸ ਮੀਟਿੰਗ ’ਚ ਪੰਜਾਬ ਭਰ ਦੇ ਸੂਬਾ ਆਗੂਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੇ ਹਿੱਸਾ ਲਿਆ। ਇਸ ਮੌਕੇ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸੰਘੜਸ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ (ਮਾਲ) ਨਾਲ 7 ਮਈ ਅਤੇ ਫਿਰ ਮਾਲ ਮੰਤਰੀ ਪੰਜਾਬ ਨਾਲ 30 ਜੂਨ ਨੂੰ ਹੋਈਆਂ ਮੀਟਿੰਗਾਂ ’ਚ ਕਿਸੇ ਮੰਗ ਦੀ ਪੂਰਤੀ ਨਹੀਂ ਹੋਈ, ਜਿਸ ਦੇ ਰੋਸ ਵਜੋਂ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ’ਚ ਸਾਰੇ ਆਗੂਆਂ ਦੇ ਆਏ ਵਿਚਾਰਾਂ ਦੇ ਮੱਦੇਨਜ਼ਰ ਫ਼ੈਸਲਾ ਲੈਂਦੇ ਹੋਏ ਸਰਕਾਰ ਨੂੰ ਨੋਟਿਸ ਭੇਜਦੇ ਹੋਏ ਮਿਤੀ 9 ਜੁਲਾਈ ਤੋਂ 12 ਜੁਲਾਈ ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਮਿਤੀ 12 ਜੁਲਾਈ ਨੂੰ ਆਨਲਾਈਨ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖ਼ਤ ਫ਼ੈਸਲੇ ਲਏ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਸਿੱਧੂ, ਗੁਰਜੀਤ ਸਿੰਘ ਔਲਖ ਜਨਰਲ ਸਕੱਤਰ, ਗੁਰਜੀਤ ਸਿੰਘ ਜ਼ੋਨਲ ਸਕੱਤਰ ਫਿਰੋਜ਼ਪੁਰ ਮੰਡਲ, ਮਨਿੰਦਰ ਸਿੰਘ, ਕੁਲਦੀਪ ਸਿੰਘ ਘਾਲੀ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਕੀ ਹਨ ਮੁੱਖ ਮੰਗਾਂ

ਡੀ. ਸੀ. ਦਫ਼ਤਰਾਂ ’ਚ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100 ਫ਼ੀਸਦੀ ਕਰਨ ਅਤੇ ਖ਼ਾਲੀ ਪਈਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਭਰਨਾ
ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜੁਰਬਾ ਘਟਾ ਕੇ 2 ਸਾਲ ਕਰਨਾਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਲਈ ਕੋਟਾ ਵਧਾ ਕੇ 25 ਫ਼ੀਸਦੀ ਕਰਨਾ
ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਪਹੁੰਚੇ ਪੈਨਲ ਅਨੁਸਾਰ ਤਰੱਕੀਆਂ ਕਰਨਾ, ਤਹਿਸੀਲਾਂ ’ਚ ਸੁਪਰਡੈਂਟ (ਮਾਲ ਤੇ ਰਿਕਾਰਡ) ਅਸਾਮੀ ਦੀ ਰਚਨਾ ਕਰਨਾ, ਜ਼ਿਲ੍ਹਾ ਮਾਲ ਅਫ਼ਸਰਾਂ ਦੀਆਂ ਅਦਾਲਤਾਂ ’ਚ ਰੀਡਰ ਦੀ ਪੋਸਟ ਸੀਨੀਅਰ ਸਹਾਇਕ ਦੀ ਕਰਨਾ ਅਤੇ ਨਾਲ ਇਕ ਕਲਰਕ ਦੀ ਅਸਾਮੀ ਦੀ ਰਚਨਾ ਕਰਨਾ

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
ਡੀ. ਸੀ. ਦਫ਼ਤਰਾਂ ਦੇ ਸੁਪਰਡੈਂਟ ਗ੍ਰੇਡ-1 ਦੀ ਅਗਲੀ ਪ੍ਰਮੋਸ਼ਨ ਡਵੀਜ਼ਨ ਪੱਧਰ ਤੇ ਅਧੀਨ ਸਕੱਤਰ ਵਜੋਂ ਕਰਨਾ, ਨਾਰਮਜ਼ ਅਨੁਸਾਰ ਡੀ. ਸੀ. ਦਫ਼ਤਰਾਂ, ਐੱਸ. ਡੀ. ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਵਿਚ ਅਸਾਮੀਆਂ ਦੀ ਰਚਨਾ ਕਰਨਾ, ਅੰਤਰ-ਜ਼ਿਲ੍ਹਾ ਬਦਲੀਆਂ ਸਬੰਧੀ ਦੋਵਾਂ ਜ਼ਿਲ੍ਹਿਆਂ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਹੋਣ ਵਾਲੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰਨਾ
ਰਜਿਸਟਰੀ ਕਲਰਕ ਦੇ ਪੇਪਰ ਪਾਸ ਸਮੂਹ ਕਰਮਚਾਰੀਆਂ ਨੂੰ ਹੀ ਰਜਿਸਟਰੀ ਕਲਰਕ ਤਾਇਨਾਤ ਕਰਨਾ, ਡੀ. ਸੀ. ਦਫ਼ਤਰਾਂ, ਐੱਸ. ਡੀ. ਐੱਮ. ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਨੂੰ 5 ਫ਼ੀਸਦੀ ਪ੍ਰਸ਼ਾਸਕੀ ਭੱਤਾ ਦੇਣ ਬਾਰੇ, ਸੁਪਰਡੈਂਟ ਗ੍ਰੇਡ-1 ਦੀਆਂ ਖਾਲੀ ਪਈਆਂ ਅਸਾਮੀਆਂ ਤੇ ਪ੍ਰਮੋਸ਼ਨਾਂ ਕਰਨਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News