ਪੰਜਾਬੀਆਂ ਲਈ ਗੁਰਦੁਆਰੇ ਤੋਂ ਵੱਡੀ ਅਨਾਊਂਸਮੈਂਟ! ਜਾਰੀ ਕੀਤੀ ਗਈ ਵੱਡੀ ਚਿਤਾਵਨੀ
Monday, Sep 15, 2025 - 12:13 PM (IST)

ਬਠਿੰਡਾ (ਵਿਜੇ ਵਰਮਾ) : ਪੰਜਾਬ 'ਚ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਵੱਧਦਾ ਗੁੱਸਾ ਹੁਣ ਪਿੰਡਾਂ ਦੀਆਂ ਪੰਚਾਇਤਾਂ ਦੇ ਫ਼ੈਸਲਿਆਂ 'ਚ ਵੀ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦਾ ਹੈ, ਜਿੱਥੇ ਪਿੰਡ ਦੀ ਪੰਚਾਇਤ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਐਲਾਨ ਕਰਕੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਪੰਜ ਸਖ਼ਤ ਸ਼ਰਤਾਂ ਲਾਗੂ ਕਰ ਦਿੱਤੀਆਂ ਹਨ। ਪੰਚਾਇਤ ਵੱਲੋਂ ਜਾਰੀ ਪਹਿਲੇ ਫ਼ੈਸਲੇ ਅਨੁਸਾਰ ਪਰਵਾਸੀ ਮਜ਼ਦੂਰ ਪਿੰਡ 'ਚ ਘਰ ਜਾਂ ਜ਼ਮੀਨ ਨਹੀਂ ਖ਼ਰੀਦ ਸਕਦੇ। ਦੂਜਾ ਉਨ੍ਹਾਂ ਲਈ ਆਧਾਰ ਕਾਰਡ ਅਤੇ ਵੋਟਰ ਬਣਾਉਣ ’ਤੇ ਪਾਬੰਦੀ ਰਹੇਗੀ। ਤੀਜੇ ਫ਼ੈਸਲੇ ਮੁਤਾਬਕ ਪਿੰਡ 'ਚ ਆਏ ਪਰਵਾਸੀ ਸਿਰਫ਼ ਖੇਤ ਦੀ ਮੋਟਰ ’ਤੇ ਹੀ ਰਹਿ ਸਕਣਗੇ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਰਾਹਤ, ਬਦਲ ਗਏ RULE! ਚਲਾਨ ਕੱਟਣ ਨੂੰ ਲੈ ਕੇ ਹੁਣ...
ਚੌਥਾ ਜਿਸ ਕਿਸਾਨ ਦੇ ਖੇਤ 'ਚ ਪਰਵਾਸੀ ਮਜ਼ਦੂਰ ਕੰਮ ਕਰੇਗਾ, ਉਸ ਦੀ ਪੂਰੀ ਜ਼ਿੰਮੇਵਾਰੀ ਉਸੇ ਕਿਸਾਨ ਦੀ ਹੋਵੇਗੀ। ਪੰਜਵੇਂ ਫ਼ੈਸਲੇ ਮੁਤਾਬਕ ਹਰ ਪਰਵਾਸੀ ਮਜ਼ਦੂਰ ਦੀ ਪੁਲਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਪਿੰਡ ਵਾਸੀ ਜਗਸੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਪਰਵਾਸੀ ਮਜ਼ਦੂਰਾਂ ਵੱਲੋਂ ਹੋ ਰਹੀਆਂ ਘਟਨਾਵਾਂ ਕਾਰਨ ਲੋਕਾਂ 'ਚ ਗੁੱਸਾ ਹੈ। ਪਿੰਡ ਦੇ ਸਰਪੰਚ ਬਲਜੀਤ ਸਿੰਘ ਦਾ ਕਹਿਣਾ ਸੀ ਕਿ ਜਿਹੜੇ ਵੀ ਮਜ਼ਦੂਰ ਕੰਮ ਲਈ ਆਉਣਗੇ, ਉਹ ਪਿੰਡ 'ਚ ਸੈਟਲ ਨਹੀਂ ਹੋ ਸਕਣਗੇ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਬੁਰੀ ਖ਼ਬਰ! ਤਹਿਸੀਲਾਂ 'ਚ ਸਾਰਾ ਦਿਨ ਹੁਣ...
ਨਾ ਹੀ ਉਨ੍ਹਾਂ ਦਾ ਆਧਾਰ ਕਾਰਡ ਬਣੇਗਾ ਅਤੇ ਨਾ ਹੀ ਉਹ ਕੋਈ ਜਗ੍ਹਾ ਖ਼ਰੀਦ ਸਕਣਗੇ। ਇਸ ਫ਼ੈਸਲੇ ਨੂੰ ਕਿਸਾਨ ਯੂਨੀਅਨ ਵੱਲੋਂ ਵੀ ਸਮਰਥਨ ਮਿਲਿਆ ਹੈ। ਬੀ. ਕੇ. ਯੂ. ਸਿੱਧੂਪੁਰ ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਯੂ. ਪੀ.-ਬਿਹਾਰ ਤੋਂ ਆਏ ਪਰਵਾਸੀ ਮਜ਼ਦੂਰ ਪਿੰਡਾਂ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਇਸ ਲਈ ਹੁਣ ਉਨ੍ਹਾਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਪਿੰਡ ਦੀ ਪੰਚਾਇਤ ਵੱਲੋਂ ਇਹ ਫ਼ੈਸਲਾ ਸੁਣਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8