ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ

Friday, Sep 26, 2025 - 03:30 PM (IST)

ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ

ਬਠਿੰਡਾ/ਚੰਡੀਗੜ੍ਹ (ਵੈੱਬ ਡੈਸਕ): ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੇ ਐਲਾਨ ਕੀਤੇ ਗਏ ਹਨ। ਇਸ ਸਬੰਧੀ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਸਾਢੇ 4 ਹਜ਼ਾਰ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਅਤੇ ਮੰਦਰਾਂ ਦੇ ਪੰਡਤਾਂ ਦੀ ਵੀ ਸੇਵਾ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਸਕੂਲੀ ਬੱਚਿਆਂ ਦੀ ਮਦਦ ਲਈ ਵੀ ਐਲਾਨ ਕੀਤੇ ਗਏ।

PunjabKesari

ਇਹ ਖ਼ਬਰ ਵੀ ਪੜ੍ਹੋ - ਤਿੰਨ ਦਿਨ ਬੰਦ ਰਹਿਣਗੇ ਠੇਕੇ! ਨਹੀਂ ਵਿਕੇਗੀ ਸ਼ਰਾਬ

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਤੇ ਸੁਰਜੀਤ ਸਿੰਘ ਰੱਖੜਾ ਵੱਲੋਂ 10 ਕਰੋੜ ਰੁਪਏ ਅਤੇ ਰਵੀ ਇੰਦਰ ਸਿੰਘ ਵੱਲੋਂ 1.11 ਕਰੋੜ ਰੁਪਏ ਦੀ ਸੇਵਾ ਕੀਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸੇਵਾ ਕੀਤੀ ਜਾਵੇਗੀ। ਇਸ ਸਹਿਯੋਗ 'ਤੇ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ 4500 ਲੋੜਵੰਦ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਤਹਿਤ ਲਗਭਗ 4.50 ਕਰੋੜ ਰੁਪਏ ਦੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ ਜਿਨ੍ਹਾਂ ਕੋਲ ਜ਼ਮੀਨ ਜਾਂ ਨੌਕਰੀਆਂ ਨਹੀਂ ਹਨ ਤੇ ਦਿਹਾੜੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। 

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 1000 ਗੁਰੂ ਘਰਾਂ ਦੇ ਵਜ਼ੀਰਾਂ (ਗ੍ਰੰਥੀ ਸਿੰਘਾਂ) ਨੂੰ ਅਗਲੇ ਛੇ ਮਹੀਨਿਆਂ ਤੱਕ 5000 ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਨਾਲ ਹੀ ਮੰਦਰਾਂ ਦੇ ਪੰਡਤਾਂ ਦੀ ਵੀ ਬਿਨਾ ਭੇਦਭਾਵ ਦੇ ਸੇਵਾ ਕੀਤੀ ਜਾਵੇਗੀ। ਇਸੇ ਤਰ੍ਹਾਂ ਕਿਸਾਨਾਂ ਲਈ ਇਕ ਲੱਖ ਲੀਟਰ ਡੀਜ਼ਲ,20,000 ਕੁਇੰਟਲ ਚਾਰਾ/ ਅਚਾਰ (200 ਟਰੱਕ) ਲਗਭਗ 1.20 ਕਰੋੜ ਰੁਪਏ ਦੇ ਖਰਚ ਨਾਲ ਅਤੇ 25000 ਕੁਇੰਟਲ ਤੂੜੀ ਪਾਰਟੀ ਵੱਲੋਂ ਇਕੱਠਾ ਕਰਕੇ ਭੇਜੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 10 ਹਜ਼ਾਰ ਸਕੂਲੀ ਬੱਚਿਆਂ ਨੂੰ ਲੋੜ ਅਨੁਸਾਰ ਕਾਪੀਆਂ, ਕਿਤਾਬਾਂ ਜਾਂ ਫੀਸ ਦੇ ਰੂਪ ਵਿਚ ਮਦਦ (ਲਗਭਗ 1.03 ਕਰੋੜ ਰੁਪਏ ਦਾ ਖਰਚ ) ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News