ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਲਈ ਬਜਟ ’ਚ ਵੱਡਾ ਐਲਾਨ

Tuesday, Mar 05, 2024 - 06:40 PM (IST)

ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਲਈ ਬਜਟ ’ਚ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ’ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ, ਜਿਸ ਵਿਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ। 

ਇਹ ਵੀ ਪੜ੍ਹੋ : ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ, ਵਿੱਤ ਮੰਤਰੀ ਨੇ ਸੂਬੇ ਦੇ ਸਕੂਲਾਂ ਲਈ ਕੀਤੇ ਵੱਡੇ ਐਲਾਨ

ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਲਈ ਵੱਡਾ ਐਲਾਨ

ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰੀ ਆਵਾਜਾਈ ਵਿਚ ਸੁਧਾਰ ਕਰਨ ਲਈ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਨਾਲ ਰਾਬਤਾ ਕਾਇਮ ਕਰਕੇ ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਵਿਚ ਬਹੁਤ ਜਲਦ ਈ-ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। ਲਹਿਜ਼ਾ ਇਸ ਨਾਲ ਨਾਲ ਪ੍ਰਦੂਸ਼ਣ ਘਟੇਗਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਸ ਨੇ ਹਿਰਾਸਤ ’ਚ ਲਿਆ

40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ

ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਬਜਟ 2 ਲੱਖ ਕਰੋੜ ਤੋਂ ਜ਼ਿਆਦਾ ਹੋਇਆ ਹੈ। ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲ ਵਿਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। 

ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News