ਪੰਜਾਓ ਖਿੱਚ ਲਓ ਤਿਆਰੀ, ਪੰਜਾਬ ਭਰ ''ਚ 25, 26, 27,28, ਤੇ 29 ਤਰੀਕਾਂ ਨੂੰ ਹੋ ਗਿਆ ਵੱਡਾ ਐਲਾਨ
Tuesday, Jun 24, 2025 - 11:28 AM (IST)

ਜਲੰਧਰ- (ਚੌਪੜਾ, ਖੁਰਾਣਾ)- ਜਲੰਧਰ ਸ਼ਹਿਰ ਵਿਚ ਸਭ ਤੋਂ ਪ੍ਰਮੁੱਖ ਬਾਜ਼ਾਰਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਬਾਜ਼ਾਰਾਂ ਵਿਚ ਅਟਾਰੀ ਬਾਜ਼ਾਰ, ਪੰਜਪੀਰ ਬਾਜ਼ਾਰ, ਰਸਤਾ ਮੁਹੱਲਾ, ਭਾਂਡਿਆਂ ਵਾਲਾ ਬਾਜ਼ਾਰ, ਭਗਤ ਸਿੰਘ ਚੌਂਕ, ਪ੍ਰਤਾਪ ਬਾਗ ਮਾਰਕਿਟ ਅਤੇ ਹੋਰ ਨੇੜੇ ਦੇ ਬਾਜ਼ਾਰ (ਸਿਰਫ਼ ਜੁੱਤੀਆਂ ਦੀ ਮਾਰਕਿਟ) 6 ਦਿਨ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ਜਾਣਕਾਰੀ ਹੋਲਸੇਲ ਸ਼ੂ ਮਰਚੇਂਟ ਐਸੋਸੀਏਸ਼ਨ ਨੇ ਸਾਂਝੀ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮਨਚੰਦਾ ਨੇ ਕਿਹਾ ਕਿ ਉਕਤ ਬਾਜ਼ਾਰ 23 ਜੂਨ ਤੋਂ 28 ਜੂਨ ਤੱਕ ਬੰਦ ਰਹਿਣਗੇ। ਉਕਤ ਬਾਜ਼ਾਰਾਂ ਵਿਚ ਚੱਪਲਾਂ ਅਤੇ ਜੁੱਤੀਆਂ ਦੀਆਂ ਸਾਰੀਆਂ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ। ਇਹ ਫ਼ੈਸਲਾ ਐਸੋਸੀਏਸ਼ਨ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ।
ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
ਫਗਵਾੜਾ ਗੇਟ ਇਲੈਕਟ੍ਰੀਕਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ 26 ਤੋਂ 29 ਜੂਨ ਤੱਕ ਬੰਦ
ਉੱਥੇ ਹੀ ਮੁੱਖ ਫਗਵਾੜਾ ਗੇਟ ਇਲੈਕਟ੍ਰੀਕਲ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ 26 ਜੂਨ (ਬੁੱਧਵਾਰ) ਤੋਂ ਲੈ ਕੇ 29 ਜੂਨ (ਐਤਵਾਰ) ਤਕ 4 ਦਿਨ ਲਈ ਬੰਦ ਰਹਿਣਗੀਆਂ। ਇਹ ਫੈਸਲਾ ਫਗਵਾੜਾ ਗੇਟ ਇਲੈਕਟ੍ਰੀਕਲ ਡੀਲਰਜ਼ ਐਸਸੀਏਸ਼ਨ ਵੱਲੋਂ ਗਰਮੀਆਂ ਦੀਆਂ ਸਾਲਾਨਾ ਛੁੱਟੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਨੇ ਦੱਸਿਆ ਕਿ ਇਹ ਪ੍ਰੰਪਰਾ ਪਿਛਲੇ ਲੱਗਭਗ 13 ਸਾਲਾਂ ਤੋਂ ਨਿਭਾਈ ਜਾ ਰਹੀ ਹੈ, ਜਿਸ ਵਿਚ ਗਰਮੀਆਂ ਦੌਰਾਨ ਵਪਾਰੀ ਵਰਗ ਕੁਝ ਦਿਨ ਆਰਾਮ ਕਰਦਾ ਹੈ ਜਾਂ ਕਿਤੇ ਘੁੰਮਣ ਜਾਂਦਾ ਹੈ। ਇਸ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਇਸ ਸਾਲ ਵੀ 26 ਤੋਂ 29 ਜੂਨ ਤਕ ਬਾਜ਼ਾਰ ਬੰਦ ਰੱਖਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ।
ਮਾਈ ਹੀਰਾਂ ਗੇਟ ਮਾਰਕੀਟ 26 ਤੋਂ 29 ਜੂਨ ਤਕ ਰਹੇਗੀ ਬੰਦ
ਮਾਈ ਹੀਰਾਂ ਗੇਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਸੂਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੇ ਸਬੰਧ ਵਿਚ ਮਾਈ ਹੀਰਾਂ ਗੇਟ ਦੀ ਮਾਰਕੀਟ 26 ਤੋਂ 29 ਜੂਨ 2025 ਤੱਕ ਬੰਦ ਰਹੇਗੀ। ਇਸ ਦੌਰਾਨ ਸਟੇਸ਼ਨਰੀ ਅਤੇ ਕਿਤਾਬਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਰਮਨ ਸੂਰੀ ਨੇ ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਪਾਰੀਆਂ ਅਤੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਵਿਚ ਮਾਰਕੀਟ ਵਿਚ ਖਰੀਦਦਾਰੀ ਦੀ ਯੋਜਨਾ ਨਾ ਬਣਾਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਐਸੋਸੀਏਸ਼ਨ ਵੱਲੋਂ ਸਾਰੀਆਂ ਸਬੰਧਤ ਧਿਰਾਂ ਨੂੰ ਪਹਿਲਾਂ ਤੋਂ ਹੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਕਿ ਮਾਰਕੀਟ ਬੰਦ ਰਹਿਣ ਦੌਰਾਨ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਅੰਮ੍ਰਿਤਸਰ 'ਚ 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਐਲਾਨ
ਸਵਰਨਕਾਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕਾਲੇਸ਼ਾਹ ਦੀ ਅਗਵਾਈ ਹੇਠ ਗੁਰੂ ਬਾਜ਼ਾਰ ਵਿਖੇ ਹੋਈ। ਇਸ ਮੌਕੇ ’ਤੇ ਸਵਰਨਕਾਰ ਭਾਈਚਾਰੇ ਦੇ ਭੱਖਦੇ ਮਸਲਿਆਂ, ਸੁਰੱਖਿਆ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ’ਤੇ ਸਵਰਨਕਾਰ 1 ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਤੇ ਚੇਅਰਮੈਨ ਕੁਲਜੀਤ ਸਿੰਘ ਧੁੰਨਾ ਨੇ ਸਮੂਹ ਸਵਰਨਕਾਰਾਂ ਦੀ ਸਹਿਮਤੀ ਨਾਲ ਐਲਾਨ ਕੀਤਾ ਕਿ 25 ਤੋਂ 29 ਜੂਨ ਤੱਕ ਗਰਮੀ ਦੀਆਂ ਛੁੱਟੀਆ ਕਾਰਨ ਪੂਰੇ ਪੰਜਾਬ ਦੇ ਸਵਰਨਕਾਰ ਆਪਣੀਆਂ ਦੁਕਾਨਾ ਬੰਦ ਰੱਖਣਗੇ। ਇਸ ਮੀਟਿੰਗ ਵਿਚ ਸਵਰਨਕਾਰ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ, ਚੇਅਰਮੈਨ ਕੁਲਜੀਤ ਸਿੰਘ ਧੁੰਨਾ, ਜਨਰਲ ਸਕੱਤਰ ਡਿੰਪਲ ਰਾਜਪੂਤ ਤੇ ਸਵਰਨਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੋਰਵ ਮਹਿਤਾ ਖਾਸ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਵਰਨਕਾਰ ਭਾਈਚਾਰੇ ਵਲੋਂ ਲਏ ਗਏ ਇਸ ਫੈਸਲੇ ਦੀ ਕੋਈ ਵੀ ਦੁਕਾਨਦਾਰ ਸਾਥੀ ਉਲੰਘਣਾ ਨਹੀਂ ਕਰੇਗਾ।
ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
ਲੁਧਿਆਣਾ ਦੇ ਜਵਾਹਰ ਨਗਰ ਦੀ ਕਰਿਆਨਾ ਮਾਰਕੀਟ 26 ਤੋਂ 29 ਜੂਨ ਤੱਕ ਰਹੇਗੀ ਬੰਦ
ਲੁਧਿਆਣਾ ਜਵਾਹਰ ਨਗਰ ਕੈਂਪ ਕਰਿਆਨਾ ਮਾਰਕੀਟ ਦੀਆਂ 26 ਤੋਂ 29 ਜੂਨ ਤੱਕ ਗਰਮੀ ਦੀ ਛੁੱਟੀਆਂ ਕਰ ਕੇ ਦੁਕਾਨਾਂ ਬੰਦ ਰਹਿਣਗੀਆਂ। ਇਹ ਜਾਣਕਾਰੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8