ਨਹੀਂ ਦੌੜਨਗੀਆਂ ਸੜਕਾਂ 'ਤੇ ਸਰਕਾਰੀ ਬੱਸਾਂ, ਪੰਜਾਬ ਬੰਦ ਦੀ ਕਾਲ ਦਰਮਿਆਨ ਹੋ ਗਿਆ ਵੱਡਾ ਐਲਾਨ
Sunday, Dec 29, 2024 - 01:59 PM (IST)
ਮੋਗਾ (ਕਸ਼ਿਸ਼)- ਜੇਕਰ ਤੁਸੀਂ ਵੀ ਭਲਕੇ ਕਿਤੇ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਕਿਸਾਨਾਂ ਵੱਲੋਂ ਦਿੱਤੀ ਗਈ 30 ਤਾਰੀਖ਼ ਦੀ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਸੜਕਾਂ 'ਤੇ ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਨਹੀਂ ਦੌੜਨਗੀਆਂ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਬੰਦ ਦੀ ਕਾਲ ਨੂੰ ਲੈ ਕੇ ਪਨਬਸ-ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਨੇ ਦਿੱਤੀ ਕਿਸਾਨਾਂ ਨੂੰ ਹਮਾਇਤ ਦਿੰਦੇ ਭਲਕੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਪੂਰਨ ਤੌਰ 'ਤੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਚਾਈਂ-ਚਾਈਂ ਭਰਾ ਦਾ ਜਨਮਦਿਨ ਮਨਾਉਣ ਲਈ ਬੱਸ 'ਚ ਆ ਰਹੀ ਸੀ ਭੈਣ, ਰਸਤੇ 'ਚ ਹੋਈ ਦਰਦਨਾਕ ਮੌਤ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਯੂਨੀਅਨ ਦੇ ਸੀਨੀਅਰ ਉੱਪ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਨਵੀਨਰ ਬਚਿੱਤਰ ਸਿੰਘ ਨਹੀਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਇਕ ਬੈਠਕ ਕਰਕੇ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ ਦੇ ਪੰਜਾਬ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਬੱਸਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਪੂਰਨ ਤੌਰ 'ਤੇ ਬੰਦ ਰਹਿਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫ਼ੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ 30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ
ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਅਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫ਼ਿਰਾਂ ਅਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ-ਪੰਜਾਬ ਬੰਦ ਦੀ ਕਾਲ ਵਿਚਾਲੇ ਕਿਸਾਨਾਂ ਦਾ ਇਕ ਹੋਰ ਵੱਡਾ ਐਲਾਨ
577 ਰੂਟਾਂ ਤੇ ਪ੍ਰਭਾਵਿਤ ਹੋਵੇਗੀ ਆਵਾਜਾਈ
ਪੀ. ਆਰ. ਟੀ. ਸੀ. ਪੰਜਾਬ ਅਤੇ ਹੋਰ ਸੂਬਿਆਂ ਵਿੱਚ 577 ਰੂਟਾਂ 'ਤੇ ਬੱਸਾਂ ਚਲਾਉਂਦੀ ਹੈ, ਜਿਸ ਦਾ ਅਸਰ ਇਸ ਸਮੇਂ ਦੌਰਾਨ ਹੋਵੇਗਾ। ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀ. ਆਰ. ਟੀ. ਸੀ. ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਵਿਭਾਗ ਵਿੱਚ ਕੁੱਲ੍ਹ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e