ਪੰਜਾਬ ''ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Wednesday, Apr 15, 2026 - 05:24 PM (IST)
ਚੰਡੀਗੜ੍ਹ : ਪੰਜਾਬ 'ਚ ਕਿਸਾਨ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ 'ਚ 17 ਅਪ੍ਰੈਲ ਨੂੰ ਸੂਬਾ ਪੱਧਰੀ 'ਰੇਲ ਰੋਕੋ' ਅੰਦੋਲਨ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਚੱਲੇਗਾ, ਜਿਸ ਦੌਰਾਨ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਪਟੜੀਆਂ 'ਤੇ ਟਰੇਨਾਂ ਰੋਕੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...
ਕਿਸਾਨਾਂ ਦਾ ਕਹਿਣਾ ਹੈ ਕਿ ਹਾਲ ਹੀ 'ਚ ਹੋਈ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਨਹੀਂ ਕੀਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਮੰਡੀਆਂ 'ਚ ਉਨ੍ਹਾਂ ਦੀ ਫ਼ਸਲ ਰੁਲ੍ਹ ਰਹੀ ਹੈ ਅਤੇ ਸਰਕਾਰ ਵੱਲੋਂ ਖ਼ਰੀਦ ਨਿਯਮਾਂ 'ਚ ਢਿੱਲ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ : 25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
ਕਿਸਾਨ ਜੱਥੇਬੰਦੀਆਂ ਦੀਆਂ ਮੁੱਖ ਮੰਗਾਂ 'ਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨਾ ਅਤੇ ਖ਼ਰੀਦ ਦੀਆਂ ਸਖ਼ਤ ਸ਼ਰਤਾਂ 'ਚ ਢਿੱਲ ਦੇਣਾ ਸ਼ਾਮਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਪੂਰੀ ਸੰਭਾਵਨਾ ਹੈ, ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ 17 ਅਪ੍ਰੈਲ ਨੂੰ ਜੇਕਰ ਕਿਸੇ ਤਰ੍ਹਾਂ ਦੇ ਸਫ਼ਰ ਦਾ ਪ੍ਰੋਗਰਾਮ ਹੈ ਤਾਂ ਉਹ ਸੋਚ-ਸਮਝ ਕੇ ਹੀ ਘਰੋਂ ਨਿਕਲਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
