ਪੰਜਾਬ ''ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ
Monday, Jun 01, 2026 - 09:41 AM (IST)
ਚੰਡੀਗੜ੍ਹ (ਮਨਪ੍ਰੀਤ) : ਆਜ਼ਾਦ ਕਿਸਾਨ ਮੋਰਚਾ ਪੰਜਾਬ (ਏ. ਕੇ. ਐੱਮ. ਪੰਜਾਬ) ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿਖੇ ਹੋਈ ਜੱਥੇਬੰਦੀ ਦੀ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ 22 ਜੂਨ ਨੂੰ ਮੋਗਾ ਜ਼ਿਲ੍ਹੇ ਦੇ ਕੜਾਹੇਵਾਲਾ ਟੋਲ ਪਲਾਜ਼ਾ ਨੂੰ ਪੂਰਾ ਦਿਨ ਫਰੀ ਰੱਖਣ ਅਤੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ ਖ਼ਿਲਾਫ਼ ਦਰਜ ਪਰਚਾ ਤੁਰੰਤ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਨਛੱਤਰ ਸਿੰਘ ਦੁਸਾਂਝ, ਸਤਨਾਮ ਸਿੰਘ ਹਰੀਕੇ ਅਤੇ ਗੁਰਦੀਪ ਸਿੰਘ ਭੰਡਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੀ ਕਾਰਵਾਈ ਸੁੱਖ ਗਿੱਲ ਮੋਗਾ ਨੇ ਚਲਾਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤੇ ਤਾਜ਼ਾ ਵਾਧੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੀਆਂ ਪੈਲੀਆਂ ’ਤੇ ਕਾਬਜ਼ ਕਿਸਾਨਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ, ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲੇ ਅਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਨੀਤੀ ਨੂੰ ਮੁੜ ਲਾਗੂ ਕਰ ਕੇ ਕਿਸਾਨਾਂ ਨੂੰ ਆਪਣੇ ਖੇਤਾਂ ’ਚੋਂ ਰੇਤ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...
ਇਸ ਦੇ ਨਾਲ ਹੀ ਪੰਜਾਬ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ’ਤੇ ਜ਼ੋਰ ਦਿੱਤਾ ਗਿਆ। ਕੌਮੀ ਇਨਸਾਫ਼ ਮੋਰਚਾ ਦਿੱਲੀ ਦੇ ਰੋਸ ਮਾਰਚ ’ਚ ਸ਼ਾਮਲ ਹੋਣ ਕਾਰਨ ਏ. ਕੇ. ਐੱਮ. ਪੰਜਾਬ ਦੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮੇ ਦਾ ਸਖ਼ਤ ਵਿਰੋਧ ਕਰਦਿਆਂ ਨਛੱਤਰ ਸਿੰਘ ਦੁਸਾਂਝ ਨੇ ਕਿਹਾ ਕਿ ਸਰਕਾਰ ਇਹ ਪਰਚਾ ਤੁਰੰਤ ਰੱਦ ਕਰੇ ਨਹੀਂ ਤਾਂ ਜੱਥੇਬੰਦੀ ਵੱਡੇ ਪੱਧਰ ’ਤੇ ਸੰਘਰਸ਼ ਵਿੱਢੇਗੀ। ਗੁਰਦੀਪ ਸਿੰਘ ਭੰਡਾਲ ਨੇ ਨਿੱਜੀ ਸਕੂਲਾਂ ’ਚ ਕੰਮ ਕਰਦੀਆਂ ਮੇਡਾਂ, ਹੈਲਪਰਾਂ ਅਤੇ ਡਰਾਈਵਰਾਂ ਦੇ ਹੋ ਰਹੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕਾਮਿਆਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ ਅਤੇ ਨਿੱਜੀ ਸਕੂਲਾਂ ਵੱਲੋਂ ਸਰਕਾਰੀ ਨਿਯਮਾਂ ਦੀ ਕੀਤੀ ਜਾ ਰਹੀ ਉਲੰਘਣਾ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਖੇਤੀ ਮਸਲਿਆਂ 'ਤੇ ਚਰਚਾ ਕਰਦਿਆਂ ਆਗੂਆਂ ਨੇ ਸਹਿਕਾਰੀ ਸਭਾਵਾਂ ਤੇ ਕੀਟਨਾਸ਼ਕ ਦੁਕਾਨਾਂ ਵੱਲੋਂ ਕਿਸਾਨਾਂ ਨੂੰ ਜ਼ਬਰਦਸਤੀ ਨੈਨੋ ਖਾਦ ਵੇਚਣ ਦਾ ਸਿਲਸਿਲਾ ਤੁਰੰਤ ਬੰਦ ਕਰਨ ਅਤੇ ਯੂਰੀਆ ਤੇ ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਸਪੱਸ਼ਟੀਕਰਨ
ਉਨ੍ਹਾਂ ਕਿਹਾ ਕਿ 4 ਮਈ ਨੂੰ ਕਿਸਾਨੀ ਮੰਗਾਂ ਦੇ ਹੱਕ ’ਚ ਪੰਜਾਬ ਦੇ ਟੋਲ ਪਲਾਜ਼ੇ ਤਿੰਨ ਘੰਟਿਆਂ ਲਈ ਫਰੀ ਕੀਤੇ ਗਏ ਸਨ। ਉਸ ਸਮੇਂ ਕੜਾਹੇਵਾਲਾ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵੱਲੋਂ ਪੁਲਸ ਦੀ ਮਿਲੀ-ਭੁਗਤ ਨਾਲ ਕਿਸਾਨਾਂ ਨਾਲ ਬਦਸਲੂਕੀ ਕੀਤੀ ਗਈ ਸੀ ਤੇ ਕਈ ਆਗੂਆਂ ਨੂੰ ਜ਼ਬਰੀ ਹਿਰਾਸਤ ’ਚ ਲਿਆ ਗਿਆ ਸੀ। ਇਸ ਧੱਕੇਸ਼ਾਹੀ ਦੇ ਵਿਰੋਧ ਵਜੋਂ ਅਤੇ ਕਿਸਾਨਾਂ ’ਚ ਪਾਏ ਜਾ ਰਹੇ ਰੋਸ ਕਾਰਨ ਹੁਣ 22 ਜੂਨ ਨੂੰ ਕੜਾਹੇਵਾਲਾ ਟੋਲ ਪਲਾਜ਼ਾ ਮੁਕੰਮਲ ਤੌਰ 'ਤੇ ਪੂਰਾ ਦਿਨ ਫਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਕਿਸਾਨੀ ਅਤੇ ਲੋਕ ਮੰਗਾਂ ਨੂੰ ਲੈ ਕੇ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ’ਚ ਵੱਡੀ ਗਿਣਤੀ ’ਚ ਕਿਸਾਨ ਅਤੇ ਆਮ ਲੋਕ ਸ਼ਿਰਕਤ ਕਰਨਗੇ। ਇਸ ਮੌਕੇ ਸਤਨਾਮ ਸਿੰਘ ਹਰੀਕੇ, ਮਨਪ੍ਰੀਤ ਸਿੰਘ ਚਾਹਲ, ਰਣਜੀਤ ਸਿੰਘ ਮੱਲੀ, ਸੁੱਖ ਮੱਲੀ, ਕਾਲਾ ਬੀਬੜੀ, ਸੁਰਜੀਤ ਸਿੰਘ, ਲਖਵੀਰ ਸਿੰਘ, ਸੱਜਣ ਪ੍ਰੀਤ ਸਿੰਘ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਸੁਖਬੀਰ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਕਿਸਾਨ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
