ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਐਲਾਨ

Monday, Jul 15, 2024 - 06:27 PM (IST)

ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਐਲਾਨ

ਚੰਡੀਗੜ੍ਹ-  ਬਾਗੀ ਧੜੇ ਨੇ ਇਕ ਵਾਰ ਫਿਰ ਵੱਡੇ ਐਲਾਨ ਕੀਤੇ ਹਨ। ਜਿਸ 'ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਪ੍ਰਚੰਡ ਕੀਤਾ ਜਾਵੇ ਅਤੇ ਇਸ ਦਾ ਘਰ-ਘਰ ਜਾ ਕੇ ਸੰਦੇਸ਼ ਦਿੱਤਾ ਜਾਵੇ। ਜਿਸ ਲਈ ਉਨ੍ਹਾਂ ਨੇ ਜਨਤਾ ਤੋਂ ਸਹਿਯੋਗ ਮੰਗਿਆ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਅੱਜ ਸਭ ਦੀ ਸਹਿਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ ਹੈ, ਪੰਥ ਦੇ ਮੌਜੂਦਾ ਹਾਲਾਤ ਬਾਰੇ ਬੜੀ ਗੰਭੀਰਤਾ ਨਾਲ ਵਿਚਾਰ ਅਤੇ ਕਈ ਵੱਡੇ ਫੈਸਲੇ ਵੀ ਲਏ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ  ਪ੍ਰਧਾਨਗੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ । ਇਸ 'ਚ ਸਾਰੇ  ਸੀਨੀਅਰ ਲੀਡਰ ਤੇ ਨੌਜਵਾਨ ਵੀ ਸ਼ਾਮਲ ਕੀਤੇ ਜਾਣਗੇ। ਇਸ ਵਿਚ ਕਿਸੇ ਵਿਸ਼ੇਸ਼ ਵਿਅਕਤੀ ਨੂੰ ਅਧਿਕਾਰ ਨਹੀਂ ਸਗੋਂ ਸਭ ਮਿਲ ਕੇ ਫੈਸਲੇ ਲੈਣਗੇ ਦਾ ਅਧਿਕਾਰ ਦਿੱਤਾ ਜਾਵੇਗਾ ਤਾਂ ਕਿ ਕਿਸੇ ਨੂੰ ਮਹਿਸੂਸ ਨਾ ਹੋਵੇ ਕਿ ਫ਼ੈਸਲੇ ਗਲਤ ਲਏ ਗਏ ਹਨ।

ਇਹ ਵੀ ਪੜ੍ਹੋ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

ਉਨ੍ਹਾਂ ਕਿਹਾ ਪੰਥ ਦੀਆਂ ਜਿਹੜੀਆਂ ਮਹਾਨ ਸਖਸ਼ੀਅਤਾਂ ਹਨ ਉਨ੍ਹਾਂ ਦੀਆਂ ਸ਼ਤਾਬਦੀਆਂ ਮਨਾਈਆਂ ਜਾਣੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਜਿਨ੍ਹਾਂ ਆਗੂਆਂ ਨੂੰ ਪਾਰਟੀ ਲੀਡਰਸ਼ੀਪ 'ਚੋਂ ਬਾਹਰ ਕੱਢਿਆ ਹੈ ਉਹ ਵੀ ਗਲਤ ਫੈਸਲਾ ਹੈ। ਉਨ੍ਹਾਂ ਕਿਹਾ ਜੇਕਰ ਅਸੀਂ ਅੱਜ ਇੱਥੇ ਤੱਕ ਪਹੁੰਚੇ ਹਾਂ ਤਾਂ ਇਸ 'ਚ ਸਾਡੇ ਬਜ਼ੁਰਗਾਂ ਦਾ ਸੰਘਰਸ਼ ਰਿਹਾ ਹੈ। ਉਨ੍ਹਾਂ ਕਿਹਾ ਇਕਜੁੱਟ ਹੋ ਕੇ ਚਲਾਂਗੇ ਤਾਂ ਫੈਸਲੇ ਵੀ ਇਕੱਠੇ ਹੀ ਕਰਾਂਗੇ। ਉਨ੍ਹਾਂ ਕਿਹਾ ਪੰਥ ਦੇ ਸਾਰੇ ਲੋਕਾਂ ਨੂੰ ਕਿਹਾ ਕਿ ਸਾਡਾ ਸਾਥ ਦਿਓ, ਇਹ ਪੰਥ ਕਿਸੇ ਇਕ ਦਾ ਨਹੀਂ ਸਗੋਂ ਸਭ ਦਾ ਹੀ ਹੈ। ਸ਼੍ਰੋਮਣੀ  ਅਕਾਲੀ ਦਲ ਸੁਧਾਰ ਲਹਿਰ 'ਚ ਸਾਡੇ ਨਾਲ ਯੋਗਦਾਨ ਪਾਓ ਅਸੀਂ ਅਕਾਲੀ ਦਲ ਮੁੜ ਕਾਇਮ ਕਰਨਾ ਚਾਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News