ਪੰਜਾਬ ਦੇ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

03/17/2023 6:32:30 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ’ਤੇ ਸਾਂਭ ਸੰਭਾਲ ਲਈ 40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਲਈ ਯਤਨਸ਼ੀਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਲਈ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ  ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 276 ਸਕੂਲਾਂ ਲਈ 4.21 ਕਰੋੜ ਰੁਪਏ, ਜ਼ਿਲ੍ਹਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲ੍ਹਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲ੍ਹਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲ੍ਹਾ ਫਾਜ਼ਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲ੍ਹਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲ੍ਹਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲ੍ਹਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲ੍ਹਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲ੍ਹਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲ੍ਹਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲ੍ਹਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲ੍ਹਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਤੋਂ ਬਾਅਦ ਕਿਸਾਨਾਂ ਲਈ ਜਾਰੀ ਹੋਈ ਐਡਵਾਇਜ਼ਰੀ

ਇਸ ਤੋਂ ਇਲਾਵਾ ਮੋਗਾ ਦੇ ਵੀ 66 ਸਕੂਲਾਂ ਲਈ 0.92 ਕਰੋੜ ਰੁਪਏ, ਜ਼ਿਲ੍ਹਾ ਪਠਾਨਕੋਟ ਦੇ 87 ਸਕੂਲਾਂ ਲਈ 0.78 ਕਰੋੜ ਰੁਪਏ, ਜ਼ਿਲ੍ਹਾ ਪਟਿਆਲ਼ਾ ਦੇ 161 ਸਕੂਲਾਂ ਲਈ 2.94 ਕਰੋੜ ਰੁਪਏ, ਜ਼ਿਲ੍ਹਾ ਰੋਪੜ ਦੇ 109 ਸਕੂਲਾਂ ਲਈ 0.78 ਕਰੋੜ ਰੁਪਏ, ਜ਼ਿਲ੍ਹਾ ਸੰਗਰੂਰ ਦੇ 84 ਸਕੂਲਾਂ ਲਈ 1.70 ਕਰੋੜ ਰੁਪਏ, ਜ਼ਿਲ੍ਹਾ ਮੋਹਾਲੀ ਦੇ 81 ਸਕੂਲਾਂ ਲਈ 1.73 ਕਰੋੜ ਰੁਪਏ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਲਈ 1.57 ਕਰੋੜ ਰੁਪਏ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਲਈ 0.65 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨਤਾਰਨ ਦੇ 113 ਸਕੂਲਾਂ ਲਈ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿਚੋਂ ਨੰਬਰ ਇਕ ਬਣਾਉਣ ਦਾ ਹੈ ਜਿਸਦੀ ਪੂਰਤੀ ਲਈ ਸਿੱਖਿਆ ਦੀ ਕੁਆਲਿਟੀ ਵਿਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿਚ ਵੀ ਜਾਰੀ ਰਹੇਗਾ।

ਇਹ ਵੀ ਪੜ੍ਹੋ : ਆਈਲੈਟਸ ਕਰਨ ਜਾ ਰਹੀ ਕੁੜੀ ਨੂੰ ਰਸਤੇ ’ਚੋਂ ਲੈ ਗਈ ਹੋਣੀ, ਅਧੂਰੇ ਰਹਿ ਗਏ ਸੁਫ਼ਨੇ, ਧਾਹਾਂ ਮਾਰ ਰੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News