ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

Tuesday, Nov 15, 2022 - 06:26 PM (IST)

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

ਚੰਡੀਗੜ੍ਹ : ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਦਿਖਾਏ ਰਸਤੇ ’ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ’ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਸੰਗਰਾਮ ਵਿਚ 80 ਫ਼ੀਸਦੀ ਤੋਂ ਜ਼ਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਵੀ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਵਰ੍ਹੇਗੰਢ ਦੇ ਮੌਕੇ ’ਤੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਨਾਮ ਸ਼ਹੀਦਾਂ/ਅਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖੇ ਜਾਣੇ ਹਨ, ਉਨ੍ਹਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਤਾ ਪਾਸ ਕਰਕੇ ਸਮੇਤ ਸ਼ਹੀਦ/ਅਜ਼ਾਦੀ ਘੁਲਾਟੀਏ ਸਬੰਧੀ ਜੀਵਨੀ ਸਬੰਧੀ ਨੋਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਸਬੰਧੀ ਦਿੱਤੇ ਗਏ ਤਗਮੇ ਬਾਰੇ ਸੂਚਨਾ ਸਕੂਲ ਦੇ ਪ੍ਰਿੰਸੀਪਲ ਰਾਹੀਂ ਅਗਲੇ ਇਕ ਮਹੀਨੇ ਵਿਚ ਸਟੇਟ ਹੈਡਕੁਆਰਟਰ ਨੂੰ ਭੇਜਿਆ ਜਾਵੇਗਾ। ਬੈਂਸ ਨੇ ਕਿਹਾ ਕਿ ਇਸ ਕਾਰਵਾਈ ਦੀ ਉਹ ਖੁਦ ਨਿਗਰਾਨੀ ਕਰਨਗੇ ਅਤੇ 15 ਦਿਨ ਬਾਅਦ ਇਸ ਦਾ ਖ਼ੁਦ ਮੁਲਾਂਕਣ ਕਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪਹਿਲਕਦਮੀ ਨਾਲ ਸ਼ਹੀਦ/ਅਜ਼ਾਦੀ ਘੁਲਾਟੀਏ ਦੇ ਜੀਵਨ ਤੋਂ ਸਾਡੇ ਬੱਚੇ ਸੇਧ ਲੈਣ ਸਕਣਗੇ।

ਇਹ ਵੀ ਪੜ੍ਹੋ : ਇੰਟਰਨੈਸ਼ਨਲ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ’ਚ ਮੌਤ, 10 ਦਿਨ ਪਹਿਲਾਂ ਹੀ ਪਰਤਿਆ ਸੀ ਵਿਦੇਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News