26 ਨਵੰਬਰ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

Saturday, Nov 16, 2024 - 07:04 PM (IST)

26 ਨਵੰਬਰ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ)-  ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ ਲਈ ਬੈਠਣਗੇ। ਐੱਮ. ਐੱਸ. ਪੀ. ਦੀ ਲੀਗਲ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ 'ਤੇ ਬੈਠਣਗੇ। 

ਇਹ ਵੀ ਪੜ੍ਹੋ- ਹੱਸਦਾ-ਵੱਸਦਾ ਉੱਜੜਿਆ ਘਰ, ਮਾਪਿਆਂ ਦੇ ਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ ਅਤੇ ਉਸ ਦਿਨ ਹੀ ਦੂਜਾ ਕਿਸਾਨ ਆਗੂ ਭੁੱਖ ਹੜਤਾਲ ’ਤੇ ਬੈਠ ਜਾਵੇ ਅਤੇ ਉਨ੍ਹਾਂ ਦਾ ਸਰੀਰ ਉਥੇ ਰੱਖ ਕੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਇਹ ਲੜੀ ਇੰਝ ਹੀ ਚੱਲਦੀ ਰਹੇਗੀ। 
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਤੇ ਖਾਦ ਤੇ ਫ਼ਸਲ ਦੀ ਖ਼ਰੀਦ ਵਿੱਚ ਪਾਰਦਰਸ਼ਤਾ ਸਮੇਤ ਉਨ੍ਹਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਾਰ-ਵਾਰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇ ਮਰਨ ਵਰਤ ਦੌਰਾਨ ਡੱਲੇਵਾਲ ਦੀ ਮੌਤ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਤੇ ਸੂਬਾ ਸਰਕਾਰਾਂ ਦੀ ਹੋਵੇਗੀ। ਇਸ ਦੇ ਨਾਲ ਹੀ ਇਸ ਅੰਦੋਲਨ ਨੂੰ ਜਾਰੀ ਰੱਖਣ ਲਈ ਹੋਰ ਕਿਸਾਨ ਆਗੂ ਮਰਨ ਵਰਤ ਦੀ ਅਗਵਾਈ ਕਰਨਗੇ। 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਨੌਰੀ ਬਾਰਡਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 18 ਨਵੰਬਰ ਨੂੰ ਇਕ ਹੋਰ ਪ੍ਰੈਸ ਕਾਨਫ਼ਰੰਸ ਕਰਕੇ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬੱਚੇ ਸਣੇ ਤਿੰਨ ਜੀਆਂ ਦੀ ਮੌਤ (ਵੀਡੀਓ)

ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕੀਤੇ ਜਾ ਰਹੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਮੰਡੀਆਂ ਵਿੱਚ ਝੋਨੇ ਦੀ ਖ਼ਰੀਦ 'ਚ ਭਾਅ ਅਤੇ ਵਜ਼ਨ ਘਟਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖਾਦਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। 1350 ਰੁਪਏ ਦੀ ਖਾਦ ਦਾ ਇਕ ਥੈਲਾ 1750 ਰੁਪਏ ਵਿੱਚ ਵਿਕ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਸੁਰਿੰਦਰ ਸਿੰਘ ਮੋਹਾਲੀ, ਦਰਸ਼ਨ ਸਿੰਘ ਔਲਖ, ਦਾਸਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਔਲਖ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਤੇਜਿੰਦਰ ਸਿੰਘ ਤੇਜੀ ਆਦਿ ਮੌਜੂਦ ਸਨ।


ਇਹ ਵੀ ਪੜ੍ਹੋ-ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਇਸ ਵਿਭਾਗ 'ਚ ਭਰਤੀ ਦੀ ਤਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News