ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

Saturday, Oct 05, 2024 - 07:16 PM (IST)

ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਪੈਸ਼ਲ ਚੀਫ ਸਕੱਤਰ ਨਾਲ ਅਹਿਮ ਮੀਟਿੰਗ ਕੀਤੀ ਗਈ। ਲਗਭਗ ਚਾਰ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ ਲੰਮੀ ਚੌੜੀ ਡਿਸਕਸ ਹੋਈ ਹੈ, ਜਿਸ ਵਿਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ ਜੋ ਉਨ੍ਹਾਂ ਨੇ ਸੁਣਿਆ ਅਤੇ ਮੰਨਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਧੇਰ ਨੇ ਕਿਹਾ ਕਿ ਸਰਕਾਰ ਨੇ ਪੰਚਾਇਤੀ ਚੋਣਾਂ ਤੋਂ ਬਾਅਦ ਕਿਸਾਨਾਂ ਲਈ ਪਾਲਿਸੀ ਤਿਆਰ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਮੋਰਚੇ ਲਗਾਉਣੇ ਪੈਂਦੇ ਹਨ। ਇਸ 'ਤੇ ਅਸੀਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੋਈ ਪਾਲਿਸੀ ਲੈ ਕੇ ਆਵੇ, ਜਿਸ ਵਿਚ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਰੁਲਣਾ ਨਾ ਪਵੇ। ਇਸ 'ਤੇ ਪੰਜਾਬ ਸਰਕਾਰ ਨੇ ਭਰੋਸਾ ਦਿਵਾਇਆ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਇਸ 'ਤੇ ਪਾਲਿਸੀ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੇ ਰੌਲੇ ਦੌਰਾਨ ਪਿੰਡ ਘਰਾਚੋ ਦੇ ਲੋਕਾਂ ਦਾ ਵੱਡਾ ਫ਼ੈਸਲਾ

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕਿਸੇ ਵੀ ਕਿਸਾਨ ਨੂੰ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ। ਝੋਨੇ ਦੀ ਖਰੀਦ ਨਿਰੰਤਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਕਿਤੇ ਖਰੀਦ ਵਿਚ ਕੋਈ ਅੜਿੱਕਾ ਪੈਂਦਾ ਹੈ ਤਾਂ ਉਹ ਅੰਦੋਲਨ ਕਰਨਗੇ। 

ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਦੇ ਹੈਰਾਨ ਕਰਨ ਵਾਲੇ ਅੰਕੜੇ, ਹੁਣ ਸ਼ੁਰੂ ਹੋਵੇਗਾ ਵੱਡਾ ਐਕਸ਼ਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News