ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹੇ ਜਾਣ ਦੇ ਹੁਕਮਾਂ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

07/10/2024 5:52:51 PM

ਪਟਿਆਲਾ : ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਅਤੇ ਬੈਰੀਕੇਡਿੰਗ ਹਟਾਉਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੱਲੇਵਾਲ ਨੇ ਹਾਈਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਹੈ ਕਿ ਜੇਕਰ ਬੈਰੀਕੇਡਿੰਗ ਖੁੱਲ੍ਹਦੀ ਹੈ ਤਾਂ ਅਸੀਂ ਦਿੱਲੀ ਜਾਵਾਂਗੇ, ਅਸੀਂ ਦਿਲ ਜਾਣ ਲਈ ਹੀ ਘਰੋਂ ਨਿਕਲੇ ਸੀ ਅਤੇ ਦਿੱਲੀ ਹੀ ਜਾਵਾਂਗੇ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਜੇ ਅੱਜ ਮਾਨਯੋਗ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਬੈਰੀਕੇਡ ਚੁੱਕੋ ਤਾਂ ਇਸ ਤੋਂ ਚੰਗੀ ਗੱਲ ਨਹੀਂ ਹੋ ਸਕਦੀ। ਮੈਂ ਇਹ ਵੀ ਕਹਾਂਗਾ ਕਿ ਹਾਈਕੋਰਟ ਦੇ ਇਸ ਫ਼ੈਸਲੇ ਤੋਂ ਸਾਫ ਹੋ ਗਿਆ ਹੈ ਕਿ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ, ਕਿਸਾਨ ਬੇਕਸੂਰ ਹਨ ਅਤੇ ਬੇਕਸੂਰ ਕਿਸਾਨਾਂ 'ਤੇ ਹਰਿਆਣਾ ਸਰਕਾਰ ਨੇ ਗੋਲ਼ੀਆਂ ਚਲਾਈਆਂ, ਜਿਸ ਵਿਚ ਸਾਡਾ ਨੌਜਵਾਨ ਸ਼ੁੱਭਕਰਨ ਸ਼ਹੀਦ ਹੋ ਗਿਆ। 

ਇਹ ਵੀ ਪੜ੍ਹੋ : ਅਮਰੀਕਾ 'ਚ ਨੌਜਵਾਨ ਪੁੱਤ ਦੀ ਮੌਤ ਨੇ ਤੋੜ ਕੇ ਰੱਖ 'ਤਾ ਪਰਿਵਾਰ, ਪਿਤਾ ਬੋਲਿਆ ਅਜੇ ਪਰਸੋਂ ਹੀ ਹੋਈ ਸੀ ਗੱਲ

ਕੀ ਹੈ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ 'ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਇਕ ਹਫ਼ਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਟ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਸਰਹੱਦ 'ਤੇ ਸਥਿਤੀ ਸਾਫ਼ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

5 ਮਹੀਨਿਆਂ ਤੋਂ ਬੰਦ ਹੈ ਸ਼ੰਭੂ ਬਾਰਡਰ

ਦੱਸ ਦੇਈਏ ਕਿ ਕਿਸਾਨਾਂ ਨੇ ਐੱਮ. ਐੱਸ. ਪੀ. ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਕਾਰਨ ਪਿਛਲੇ 5 ਮਹੀਨਿਆਂ ਤੋਂ ਸ਼ੰਭੂ ਬਾਰਡਰ 'ਤੇ ਧਰਨਾ ਲਾਇਆ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਦਿੱਲੀ ਵੱਲ ਕੂਚ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਏ ਮੁੰਡੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News