ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਸੁਫ਼ਨਿਆਂ ਨੂੰ ਮਿਲੇਗੀ ਉਡਾਣ

Monday, Dec 11, 2023 - 06:21 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ। ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਿਵ ਬੋਰਡ ਦੀ 33ਵੀਂ ਮੀਟਿੰਗ ਵਿਚ ਲਿਆ ਗਿਆ। ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀ. ਏ. ਪੀ. ਐੱਫ.) ਅਤੇ ਪੰਜਾਬ ਪੁਲਸ ਵਿਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਚਾਈਂ-ਚਾਈਂ ਪੁੱਤ ਦਾ ਵਿਆਹ ਕਰ ਕੈਨੇਡਾ ਭੇਜੀ ਨੂੰਹ ਨੇ ਚਾੜ੍ਹ ਦਿੱਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

PunjabKesari

ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿਚ ਅਫ਼ਸਰ ਵਜੋਂ ਭਰਤੀ ਹੋਣ ਲਈ ਐੱਨ.ਡੀ.ਏ. ਜਾਂ ਸੀ.ਡੀ.ਐੱਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐੱਸ. ਐੱਸ. ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ. ਸੀ. ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੈਸਿਆਂ ਦੀ ਘਾਟ ਕਾਰਣ ਪੁੱਤ ਦੀ ਲਾਸ਼ ਘਰ ’ਚ ਦਫਣਾਉਣ ਵਾਲਾ ਪਿਤਾ ਹੁਣ ਅਸਥੀਆਂ ਪ੍ਰਵਾਹ ਕਰਨ ਤੋਂ ਵੀ ਅਸਮਰੱਥ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News