ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ ''ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ

Wednesday, Aug 14, 2024 - 06:26 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਵਿਚ ਫਾਇਰ ਸੇਫਟੀ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਫਾਇਰ ਸੇਫਟੀ ਸਬੰਧੀ ਐੱਨ. ਓ. ਸੀ. ਹਰ ਸਾਲ ਨਹੀਂ ਸਗੋਂ ਤਿੰਨ ਸਾਲ ਬਾਅਦ ਲੈਣੀ ਪਵੇਗੀ। ਇਸ ਤੋਂ ਇਲਾਵਾ ਫਾਇਰ ਵਿਭਾਗ ਵਿਚ ਭਰਤੀ ਨਿਯਮਾਂ ਵਿਚ ਸੋਧ ਕੀਤਾ ਜਾਵੇਗਾ। ਵਿਸ਼ੇਸ਼ ਕਰਕੇ ਔਰਤਾਂ ਦੇ ਭਰਤੀ ਨਿਯਮ ਆਸਾਨ ਕੀਤੇ ਜਾਣਗੇ, ਇਸ ਵਿਚ ਔਰਤਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ  'ਆਪ' 'ਚ ਸ਼ਾਮਲ

ਫੈਮਿਲੀ ਕੋਰਟ ਦੇ ਸਲਾਹਕਾਰਾਂ ਦਾ ਭੱਤਾ ਵਧਾਇਆ

ਪੰਜਾਬ ਦੀ ਫੈਮਿਲੀ ਕੋਰਟ ਵਿਚ ਤਾਇਨਾਤ ਕੌਂਸਲਰਾਂ ਨੂੰ ਹੁਣ 600 ਰੁਪਏ ਰੋਜ਼ਾਨਾ ਭੱਤਾ ਮਿਲੇਗਾ। ਭੱਤਾ ਵਧਾਉਣ ਦੀ ਮਨਜ਼ੂਰੀ ਕੈਬਨਿਟ ਮੀਟਿੰਗ ਵਿਚ ਦਿੱਤੀ ਗਈ। ਪਹਿਲਾਂ ਉਨ੍ਹਾਂ ਨੂੰ 75 ਰੁਪਏ ਰੋਜ਼ਾਨਾ ਭੱਤਾ ਮਿਲਦਾ ਸੀ ਜੋ ਅੱਜ ਬਹੁਤ ਘੱਟ ਸੀ। ਹੁਣ ਅਦਾਲਤ ਵਿਚ ਕਾਫੀ ਕੇਸ ਆ ਰਹੇ ਹਨ। ਅਜਿਹੇ ਵਿਚ ਸਲਾਹਕਾਰਾਂ 'ਤੇ ਕੰਮ ਦਾ ਬੋਝ ਜ਼ਿਆਦਾ ਸੀ। ਇਸ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਪੰਜਾਬ ਵਜ਼ਾਰਤ ਨੇ ਸੂਬੇ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਨਾਲ ਹੀ ਖਿਡਾਰੀਆਂ ਲਈ 500 ਕੇਡਰ ਸਥਾਪਤ ਕੀਤੇ ਜਾਣਗੇ। ਇਸ ਵਿਚ 460 ਕੋਚ ਅਤੇ ਸੀਨੀਅਰ ਕੋਚ ਤੇ 40 ਡਿਪਟੀ ਡਾਇਰੈਕਟਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News