ਪੰਜਾਬ ਸਰਕਾਰ ਦਾ ਗੁਰੂ ਨਗਰੀ ਅੰਮ੍ਰਿਤਸਰ ਲਈ ਵੱਡਾ ਐਲਾਨ

Monday, Mar 13, 2023 - 05:26 PM (IST)

ਪੰਜਾਬ ਸਰਕਾਰ ਦਾ ਗੁਰੂ ਨਗਰੀ ਅੰਮ੍ਰਿਤਸਰ ਲਈ ਵੱਡਾ ਐਲਾਨ

ਚੰਡੀਗੜ੍ਹ/ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀ. ਐੱਨ. ਜੀ. ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ-ਨਾਲ ਹਰ ਪੱਖੋਂ ਸ਼ਮਸ਼ਾਨਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫ਼ੈਸਲਾ ਲਿਆ ਗਿਆ ਹੈ। ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਹੋਲੇ ਮਹੱਲੇ ਮੌਕੇ ਹੁੱਲੜਬਾਜ਼ੀ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਵੱਡਾ ਫ਼ੈਸਲਾ

ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ। ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Harnek Seechewal

Content Editor

Related News