ਜਲੰਧਰ ਜ਼ਿਲ੍ਹੇ ਦੇ ਭੋਗਪੁਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Tuesday, Oct 04, 2022 - 06:21 PM (IST)

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਵਿਭਾਗ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਕਈ ਥਾਵਾਂ ’ਤੇ ਗਲੀਆਂ ਅਤੇ ਨਾਲੀਆਂ ਦੀ ਵੀ ਮੁਰੰਮਤ ਕੀਤੀ ਜਾਵੇਗੀ। ਇਸੇ ਤਰ੍ਹਾਂ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।  ਇਸ ਤੋਂ ਇਲਾਵਾ ਹੋਰ ਅਸਾਮੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ।

ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਦੇ ਫਰਾਰ ਹੋਣ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ, ਗਰਲਫ੍ਰੈਂਡ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ

PunjabKesari

ਡਾ. ਨਿੱਝਰ ਨੇ ਇਹ ਵੀ ਕਿਹਾ ਕਿ ਸਾਰੇ ਟਿਊਬਵੈੱਲਾਂ ਦੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵਾਸੀਆਂ ਨੂੰ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ, ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੰਮਾਂ ਲਈ ਟੈਂਡਰ 17 ਅਕਤੂਬਰ 2022 ਨੂੰ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ : ਪਹਿਲਾਂ ਸੰਬੰਧ ਬਣਾਏ ਫਿਰ ਰਿਕਾਰਡ ਕੀਤੀ ਅਸ਼ਲੀਲ ਵੀਡੀਓ, ਹੈਰਾਨ ਕਰ ਦੇਵੇਗੀ ਕਾਰੋਬਾਰੀ ਨਾਲ ਖੇਡੀ ਗੰਦੀ ਚਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News