ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Friday, Aug 30, 2024 - 06:55 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿਚ ਇੱਕ ਅਹਿਮ ਕਦਮ ਹਨ।
ਇਹ ਵੀ ਪੜ੍ਹੋ : ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਦਾ ਪਹਿਲਾ ਬਿਆਨ
ਉਨ੍ਹਾਂ ਦੱਸਿਆ ਕਿ ਇਹ ਕੈਂਪ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਵਿਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਤੇ ਉੱਦਮਤਾ ਅਤੇ ਕਰੀਅਰ ਨੂੰ ਅੱਗੇ ਵਧਾਉਣ ਅਤੇ ਨੌਕਰੀ ਲੈਣ ਵਿਚ ਸਹਾਇਤਾ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੁਜ਼ਗਾਰ ਵਿਚ ਲਿੰਗ ਅਧਾਰਤ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਔਰਤਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਵਧੇਰੇ ਮਹੱਤਵਪੂਰਨ ਹੈ ਤਾਂ ਜੋ ਉਨ੍ਹਾਂ ਲਈ ਵੱਖ-ਵੱਖ ਖੇਤਰਾਂ ਵਿਚ ਕੰਮ ਦੇ ਬਰਾਬਰ ਮੌਕੇ ਯਕੀਨੀ ਬਣਾਏ ਜਾ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ
ਕੈਬਨਿਟ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸਾਰੇ ਸਮਾਜਿਕ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਭਰ ਵਿਚ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖੁਸ਼ ਕੀਤੇ ਮੁਲਾਜ਼ਮ, ਕੀਤੀਆਂ ਤਰੱਕੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8