ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਿੱਖਿਆ ਵਿਭਾਗ ਨੇ ਕੀਤਾ ਵੱਡਾ ਐਲਾਨ, ਸਕੂਲਾਂ ਮੁਖੀਆਂ ਨੂੰ ਨਿਰਦੇਸ਼ ਜਾਰੀ
Sunday, Dec 10, 2023 - 06:36 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਲਾਨਾ ਵਰਕ ਪਲਾਨ ਐਂਡ ਬਜਟ 2023-24 ਦੇ ਅਧੀਨ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮਿਲਟਰੀ ਅਤੇ ਪੈਰਾ ਮਿਲਟਰੀ ਸਰਵਿਸਿਜ਼ ਦੀ ਤਿਆਰੀ ਕਰਵਾਉਣ ਦੇ ਉਦੇਸ਼ ਨਾਲ ਆਬਸਟੇਕਲ ਕੋਰਸ ਸਵੀਕ੍ਰਿਤ ਕੀਤਾ ਗਿਆ ਹੈ। ਇਸ ਕੋਰਸ ਲਈ ਜਿਨ੍ਹਾਂ ਸਕੂਲਾਂ ਦੀ ਲਿਸਟ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਡੀ. ਜੀ. ਐੱਸ. ਈ. ਦਫਤਰ ਤੋਂ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟਰ ਵਲੋਂ ਜਾਰੀ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਆਬਸਟੇਕਲ ਦੀ ਸਪੈਸੀਫਿਕੇਸ਼ਨ ਅਤੇ ਕਵਾਲਿਟੀ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਆਬਸਟੇਕਲ ਲਾਏ ਜਾਣ।
ਇਹ ਵੀ ਪੜ੍ਹੋ : ਸਕੂਲ 'ਚ ਮਿਲਿਆ ਬੰਬ, ਪੰਜਾਬ ਪੁਲਸ ਨੂੰ ਪਈਆਂ ਭਾਜੜਾਂ, ਹੈਰਾਨ ਕਰ ਦੇਣ ਵਾਲੀ ਵਜ੍ਹਾ ਆਈ ਸਾਹਮਣੇ (ਵੀਡੀਓ)
ਸਿੱਖਿਆ ਵਿਭਾਗ ਵਲੋਂ ਇਨ੍ਹਾਂ ਸਕੂਲਾਂ ਨੂੰ ਪ੍ਰਤੀ ਸਕੂਲ 2 ਲੱਖ ਦੀ ਰਾਸ਼ੀ ਜਾਰੀ ਕੀਤੀ ਜਾਣੀ ਹੈ ਪਰ ਫੰਡਸ ਦੀ ਕਮੀ ਹੋਣ ਕਾਰਨ ਫਿਲਹਾਲ ਇਨ੍ਹਾਂ ਸਕੂਲਾਂ ਨੂੰ 50000 ਹਜ਼ਾਰ ਪ੍ਰਤੀ ਸਕੂਲ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨੂੰ ਅਗਰਮਾ ਦੇ ਵਿੱਤੀ ਨਿਯਮਾਂ ਦੇ ਅਨੁਸਾਰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਲੋਂ ਖਰਚਾ ਕੀਤਾ ਜਾਵੇਗਾ। ਵਿਭਾਗ ਵਲੋਂ ਜਾਰੀ ਪੱਤਰ ਵਿਚ ਵਾਧੂ ਫੰਡ ਪ੍ਰਾਪਤ ਹੋਣ ਦੇ ਉਪਰੰਤ ਬਕਾਇਆ ਡੇਢ ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਕਤ ਸਕੀਮ ਲਈ ਚੁਣੇ ਗਏ ਸੂਬੇ ਭਰ ਦੇ 222 ਸਕੂਲਾਂ ਨੂੰ ਪ੍ਰਤੀ ਸਕੂਲ 50 ਹਜ਼ਾਰ ਦੇ ਹਿਸਾਬ ਨਾਲ 1.11 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸੜਕ ’ਤੇ ਜ਼ਖਮੀ ਦੀ ਮਦਦ ਲਈ ਰੁਕਿਆ ਪਰਿਵਾਰ, ਫਿਰ ਵਾਪਰੇ ਹਾਦਸੇ ’ਚ ਮਾਂ-ਪੁੱਤ ਦੀ ਹੋਈ ਮੌਤ
ਲੁਧਿਆਣਾ ਦੇ 18 ਸਕੂਲਾਂ ਨੂੰ ਕਲ 9 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਸਿੱਖਿਆ ਵਿਭਾਗ ਵਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਸਕੂਲਾਂ ਵਿਚ ਆਬਸਟੇਕਲ ਲਾਏ ਜਾਣੇ ਹਨ, ਉਨ੍ਹਾਂ ਦੀ ਕਵਾਲਿਟੀ ਅਤੇ ਸਪੈਸੀਫਿਕੇਸ਼ਨ ਦੀ ਜਾਂਚ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਹੈੱਡ ਆਫਿਸ ਨੂੰ ਆਬਸਟੇਕਲ ਲਾਉਣ ਦੇ 10 ਦਿਨ ਦੇ ਅੰਦਰ ਈਮੇਲ ਜ਼ਰੀਏ ਭੇਜੀ ਜਾਵੇ।
ਇਹ ਵੀ ਪੜ੍ਹੋ : ਵਿਆਹ ਕਰਾਉਣ ਤੇ ਵਿਦੇਸ਼ ਜਾਣ ਦੀ ਚਾਹਤ ’ਚ ਹੈਵਾਨ ਬਣਿਆ ਭਰਾ, ਪੂਰੀ ਘਟਨਾ ਜਾਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8