ਪੰਜਾਬ ਪੁਲਸ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਬਜਟ ਦੌਰਾਨ ਲਿਆ ਇਹ ਫ਼ੈਸਲਾ
Friday, Mar 10, 2023 - 06:31 PM (IST)
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 10.523 ਕਰੋੜ ਰੁਪਏ ਦਾ ਪ੍ਰਸਤਾਅ ਰੱਖਿਆ ਹੈ। ਇਸ ਤੋਂ ਇਲਾਵਾ ਹੋਰ ਖੇਤਰਾਂ ’ਤੇ ਪੰਜਾਬ ਸਰਕਾਰ ਵਲੋਂ ਮੁੱਖ ਤੌਰ ’ਤੇ ਫੌਕਸ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਭ ਤੋਂ ਵੱਧ ਫੌਕਸ ਸਿੱਖਿਆ ਅਤੇ ਹੈਲਥ ਸੈਕਟਰ ’ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ
ਚੀਮਾ ਨੇ ਕਿਹਾ ਕਿ ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ਼ ਵਿੰਗ ਨੂੰ ਨਵੇਂ ਉਪਕਰਣਾਂ ਅਤੇ ਬੁਨਿਆਧੀ ਢਾਂਚੇ ਨਾਲ ਮਜ਼ਬੂਤ ਬਣਾਇਆ ਜਾ ਰਿਹਾ ਹੈ, ਇਸ ਲਈ 40 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਦੇ ਆਧੁਨਿਕੀਕਰਣ ਲਈ 64 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਪ੍ਰਸਤਾਅ ਰੱਖਿਆ ਹੈ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਇਲਾਕਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ, ਰੌਸ਼ਨੀ ਦੇ ਚੰਗੇ ਪ੍ਰਬੰਧ ਕਰਨ, ਆਉਣ ਜਾਣ ਲਈ ਅਤਿ ਆਧੁਨਿਕ ਗੱਡੀਆਂ ਖਰੀਦਣ ਵਰਗੇ ਕਾਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੱਬਾਂ ਭਾਰ ਹੋਇਆ ਪੰਜਾਬ ਦਾ ਸਿੱਖਿਆ ਵਿਭਾਗ, ਸਕੂਲ ਪ੍ਰਮੁੱਖਾਂ ਅਤੇ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਹੁਕਮ
ਸਾਈਬਰ ਸੈੱਲ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਸਮਰੱਥਾ ਨੂੰ ਵਧਾਉਣ ਲਈ 30 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੁਲਸ ਲਾਈਨ, ਪੁਲਸ ਸਟੇਸ਼ਨਾਂ ਅਤੇ ਹੋਰ ਪੁਲਸ ਦਫ਼ਤਰਾਂ ਲਈ ਜ਼ਮੀਨ ਦੀ ਖਰੀਦ ਲਈ 33 ਕਰੋੜ ਰੁਪਏ ਅਤੇ ਪੁਲਸ ਕੰਪਲੈਕਸਾਂ ਅਤੇ ਇਮਾਰਤਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 10 ਕਰੋੜ ਰੁਪਏ ਦੀ ਤਜਵੀਜ਼ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਗਰਮਾ ਸਕਦੈ ਚਿੱਪ ਵਾਲੇ ਮੀਟਰਾਂ ਦਾ ਮੁੱਦਾ, ਬਿਜਲੀ ਦਫ਼ਤਰਾਂ ’ਚ ਪਹੁੰਚੇ ਸਮਾਰਟ ਮੀਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।