ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ

Saturday, Oct 19, 2024 - 06:29 PM (IST)

ਜਲੰਧਰ/ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਸਬੰਧੀ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ।  ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਖ਼ੁਦ ਰੋਜ਼ਾਨਾ ਮੰਡੀਆਂ ਵਿੱਚ ਹੋ ਰਹੀ ਫ਼ਸਲ ਦੀ ਖ਼ਰੀਦ ਸਬੰਧੀ ਰਿਪੋਰਟ ਲੈ ਰਹੇ ਹਨ। ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਨਹੀਂ ਹੋਣ ਦਿਵਾਂਗੇ। ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ 'ਤੇ ਭਗਵੰਤ ਮਾਨ ਨੇ ਸਖ਼ਤੀ ਵਿਖਾਉਂਦੇ ਕਿਹਾ ਕਿ ਸਰਕਾਰ ਕੋਲ ਮਿਲਿੰਗ ਲਈ ਪਲਾਨ ਬੀ ਤਿਆਰ ਹੈ। ਕਿਸਾਨਾਂ ਨੂੰ ਪਰੇਸ਼ਾਨ ਕਰਨ ਵਾਲਿਆਂ ਅੱਗੇ ਝੁਕਾਂਗੇ ਨਹੀਂ। ਕਿਸਾਨਾਂ ਨਾਲ ਬੈਠ ਮੁੱਖ ਮੰਤਰੀ ਨੇ ਵਾਅਦਾ ਕਰਦਿਆਂ ਕਿਹਾ ਕਿ ਲੋੜ ਪਈ ਤਾਂ ਦੂਜੇ ਸੂਬਿਆਂ ਵਿਚ ਵੀ ਮਿਲਿੰਗ ਹੋਵੇਗੀ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਥੇ ਹੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਬੇਹੱਦ ਚੰਗੇ ਮਾਹੌਲ ਵਿਚ ਹੋਈ ਹੈ। ਕੋਈ ਵੀ ਸਖ਼ਤ ਫ਼ੈਸਲਾ ਲੈਣਾ ਪਿਆ ਤਾਂ ਜ਼ਰੂਰ ਲਿਆ ਜਾਵੇਗਾ। ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News