Punjab Bugdet 2023: ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਕੀਤੇ ਗਏ ਵੱਡੇ ਐਲਾਨ

Friday, Mar 10, 2023 - 04:09 PM (IST)

Punjab Bugdet 2023: ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਕੀਤੇ ਗਏ ਵੱਡੇ ਐਲਾਨ

ਕਪੂਰਥਲਾ/ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਪੂਰੇ ਕਰਨ ਜਾ ਰਹੀ ਹੈ। ਉਨ੍ਹਾਂ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ। ਇਸ ਦੌਰਾਨ ਹਰਪਾਲ ਚੀਮਾ ਦੇ ਦੋਆਬਾ ਦੇ ਕਪੂਰਥਲਾ ਅਤੇ ਹੁਸ਼ਿਆਰਪੁਰ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਦੋ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਇਹ ਦੋਵੇਂ ਕਾਲਜ 100 ਐੱਮ. ਬੀ. ਬੀ. ਐੱਸ. ਸੀਟਾਂ ਵਾਲੇ ਹੋਣਗੇ। ਇਹ ਕਾਲਜ ਕ੍ਰਮਵਾਰ 412 ਕਰੋੜ ਰੁਪਏ ਅਤੇ 422 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : Punjab Budget 2023 Live : ਬਜਟ ਦੌਰਾਨ ਕੀਤੇ ਜਾ ਰਹੇ ਵੱਡੇ ਐਲਾਨ, ਜਾਣੋ ਸਦਨ ਦੇ ਅੰਦਰਲੀ ਪਲ-ਪਲ ਦੀ ਅਪਡੇਟ

ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰੀ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ, 96 ਹਜ਼ਾਰ, 462 ਕਰੋੜ ਰੁਪਏ ਦਾ ਹੋਵੇਗਾ, ਜੋ ਪਿਛਲੇ ਸਾਲ ਤੋਂ 26 ਫ਼ੀਸਦੀ ਜ਼ਿਆਦਾ ਹੈ। ਸਾਲ 2022-23 'ਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ, 860 ਕਰੋੜ ਰੁਪਏ ਦਾ ਸੀ। ਚੀਮਾ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਦਾ ਸਭ ਤੋਂ ਜ਼ਿਆਦਾ ਫੋਕਸ ਸਿੱਖਿਆ ਅਤੇ ਸਿਹਤ ਸੈਕਟਰ 'ਤੇ ਹੈ ਪਰ ਬਾਕੀ ਸੈਕਟਰਾਂ 'ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਦੋਂ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ 'ਚ ਭਾਰੀ ਕਰਜ਼ਾ ਮਿਲਿਆ, ਜੋ ਪਿਛਲੀਆਂ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ :  ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News