ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

11/26/2022 6:30:31 PM

ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ ਵਿਚੋਂ ਜ਼ਮੀਨ ਦੇਣ ਦੇ ਫ਼ੈਸਲੇ ਦਾ ਉਨ੍ਹਾਂ ਦੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਸਬੰਧੀ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਫ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਜੇ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣੀ ਹੈ ਤਾਂ ਉਹ ਪੰਚਕੂਲਾ ਵਿਚੋਂ ਦਿੱਤੀ ਜਾਵੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਇਸ ਦਾ ਵਿਰੋਧ ਨਹੀਂ ਕੀਤਾ ਗਿਆ ਬਲਕਿ ਜਦੋਂ ਹਰਿਆਣਾ ਨੇ ਜ਼ਮੀਨ ਦੀ ਮੰਗ ਕੀਤੀ ਤਾਂ ਮਾਨ ਨੇ ਵੀ ਇਹ ਮੰਗ ਕੀਤੀ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿਚ ਵਿਧਾਨ ਸਭਾ ਦੇ ਲਈ ਜ਼ਮੀਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਮੁੱਖ ਮੰਤਰੀ ਨੂੰ ਆਪਣੇ ਸੂਬੇ ਦੇ ਹੱਕਾਂ ਬਾਰੇ ਨਹੀਂ ਪਤਾ ਉਹ ਸੂਬੇ ਦੀ ਰਾਖੀ ਕਿਵੇਂ ਕਰ ਸਕਦਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁੱਚਾ ਸਿੰਘ ਲੰਗਾਹ ਤਨਖਾਹੀਆ ਕਰਾਰ

ਅਕਾਲੀ ਦਲ ਦੇ ਵਫਦ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਵਿਅਕਤੀ ਪੰਜਾਬ ਵਿਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਇਸ ਤੋਂ ਇਲਾਵਾ ਮੁਸਤਰਕਾ ਖਾਤਾ ਜ਼ਮੀਨਾਂ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਨੇ ਕਿਹਾ ਕਿ ਜੋ ਲੋਕਾਂ ਦਾ 100-100 ਸਾਲਾਂ ਤੋਂ ਜ਼ਮੀਨਾਂ ’ਤੇ ਕਬਜ਼ਾ ਹੈ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਜ਼ਮੀਨਾਂ ਉੱਪਰ ਕਬਜ਼ਾ ਕਰਨਾ ਚਾਹੁੰਦੀ ਹੈ ਜੋ ਕਿ ਗਲਤ ਹੈ। ਬਾਦਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਰਾਜਪਾਲ ਸੂਬਾ ਸਰਕਾਰ ’ਤੇ ਲਗਾਮ ਲਗਾਉਣ ਤਾਂ ਜੋ ਉਹ ਅਜਿਹੇ ਗਲਤ ਫੈਸਲੇ ਨਾ ਲਵੇ। 

ਇਹ ਵੀ ਪੜ੍ਹੋ : ਮਜੀਠਾ ਥਾਣੇ ਵਿਚ 10 ਸਾਲਾ ਬੱਚੇ ਖ਼ਿਲਾਫ਼ ਐੱਫ. ਆਈ. ਆਰ. ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh