ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ ''ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

Wednesday, Apr 17, 2024 - 06:24 PM (IST)

ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ ''ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

ਭੁੱਚੋ : ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ 'ਤੇ ਕਾਤਲਾਨਾ ਹਮਲਾ ਹੋਇਆ ਹੈ। ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਵਾਲ-ਵਾਲ ਬਚ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ 'ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਫਾਰਚੂਨਰ ਗੱਡੀ ਤਕ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਹ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਚਾਰ ਮੁਲਜ਼ਮਾਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਇਨ੍ਹਾਂ ਤਾਰੀਖ਼ਾਂ ਲਈ ਅਲਰਟ ਜਾਰੀ

ਪੁਲਸ ਡੀ. ਐੱਸ ਪੀ. ਹਰਸ਼ਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਹਲਕਾ ਭੁੱਚੋ ਐੱਮ.ਐੱਲ.ਏ. ਜਗਸੀਰ ਸਿੰਘ ਦੇ ਪੀ. ਏ. ਮਿੱਤਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋ ਵਿਅਕਤੀ ਗ੍ਰਿਫ਼ਤਾਰ ਕਰ ਲਏ ਹਨ। 

ਇਹ ਵੀ ਪੜ੍ਹੋ : ਪੁਲਸ ਨੇ ਨਾਕੇ 'ਤੇ ਰੋਕੇ ਇੰਡੈਵਰ ਸਵਾਰ ਪਤੀ-ਪਤਨੀ, ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News