ਪੰਜਾਬ ''ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ

Monday, Sep 02, 2024 - 06:52 PM (IST)

ਅੰਮ੍ਰਿਤਸਰ/ਜੰਡਿਆਲਾ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਔਰਤ ਸਮੇਤ 6 ਜਣੇ ਗੰਭੀਰ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਕਿ ਜ਼ਖਮੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਦਿਹਾਤੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਇਕ ਘਰ ਵਿਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ, ਉਨ੍ਹਾਂ ਕਿਹਾ ਕਿ ਇਹ ਲੋਕਾਂ ਨੇ ਦੋ ਮਹੀਨੇ ਪਹਿਲੋਂ ਹੀ ਮਕਾਨ ਕਿਰਾਏ 'ਤੇ ਲਿਆ ਸੀ ਅਤੇ ਮਕਾਨ ਮਾਲਕ ਕੁਲਦੀਪ ਕੌਰ ਦਾ ਘਰ ਵਾਲੇ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ ਤੇ ਮਕਾਨ ਮਾਲਕ ਨੂੰ ਵੀ ਨਹੀਂ ਪਤਾ ਸੀ ਕਿ ਘਰ ਵਿਚ ਨਜਾਇਜ਼ ਤੌਰ 'ਤੇ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਭਿੰਡਰ ਪਿੰਡ ਦੇ ਲੋਕਾਂ ਵੱਲੋਂ ਇਹ ਮਕਾਨ ਕਿਰਾਏ 'ਤੇ ਲੈ ਕੇ ਗੈਰ ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਸਨ ਪਰ ਅੱਜ ਅਚਾਨਕ ਕਮਰੇ ਵਿਚ ਅੱਗ ਲੱਗਣ ਧਮਾਕਾ ਹੋ ਗਿਆ ਅਤੇ ਕੰਧ ਡਿੱਗਣ ਕਾਰਣ ਪਟਾਕੇ ਬਣਾ ਰਹੇ ਲੋਕ ਇਸ ਦੇ ਹੇਠਾਂ ਆ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਮੁਤਾਬਕ ਜਿਹੜੇ ਵੀ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਦੂਜੇ ਪਾਸੇ ਪਿੰਡ ਦੀ ਸਾਬਕਾ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕੁਲਦੀਪ ਕੌਰ ਦਾ ਘਰ ਸੀ, ਉਸਦੇ ਪਤੀ ਦੇ ਦੇਹਾਂਤ ਨੂੰ ਕਾਫੀ ਸਮਾਂ ਹੋ ਗਿਆ ਹੈ ਤੇ ਉਸ ਕੋਲੋਂ ਇਨ੍ਹਾਂ ਲੋਕਾਂ ਨੇ ਦੋ ਮਹੀਨੇ ਪਹਿਲਾਂ ਹੀ ਮਕਾਨ ਕਿਰਾਏ 'ਤੇ ਲਿਆ ਸੀ। ਉਸ ਨੂੰ ਵੀ ਨਹੀਂ ਪਤਾ ਸੀ ਕਿ ਇਥੇ ਪਟਾਕੇ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਚਾਨਕ ਧਮਾਕੇ ਆਵਾਜ਼ ਨਾਲ ਸਾਰਾ ਪਿੰਡ ਕੰਬ ਗਿਆ ਅਤੇ ਲੋਕਾਂ ਨੇ ਸਮਝਿਆ ਕਿ ਸ਼ਾਇਦ ਕੋਈ ਸਿਲੰਡਰ ਫਟਿਆ ਹੈ ਪਰ ਬਾਅਦ ਵਿਚ ਪਤਾ ਲੱਗਾ ਕਿ ਪਟਾਕਿਆ ਕਾਰਣ ਇਹ ਧਮਾਕਾ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਗੈਂਗਵਾਰ, ਟਾਈਮ ਪਾ ਕੇ ਆਹਮੋ-ਸਾਹਮਣੇ ਹੋਏ ਨੌਜਵਾਨ, ਗੋਲੀਆਂ ਦੀ ਠਾਹ-ਠਾਹ ਸੁਣ ਕੰਬੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News