ਪੰਜਾਬ 'ਚ ਵੱਡਾ ਧਮਾਕਾ, ਚੱਲਦੀ ਟਰੇਨ 'ਚ ਪੈ ਗਈਆਂ ਚੀਕਾਂ (ਵੀਡੀਓ)
Sunday, Nov 03, 2024 - 10:08 AM (IST)
ਫਤਿਹਗੜ੍ਹ ਸਾਹਿਬ (ਵਿਪਨ): ਇੱਥੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਅੰਮ੍ਰਿਤਸਰ ਤੋਂ ਹਾਵੜਾ ਜਾਂਦੀ ਟਰੇਨ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਧਮਾਕੇ ਦੌਰਾਨ 3 ਵਿਅਕਤੀ ਅਤੇ ਇਕ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਫਿਲਹਾਲ ਜ਼ਖਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਉਪ-ਚੋਣਾਂ ’ਚ ਕਾਂਗਰਸ ਵੱਲੋਂ ਬਣਾਈ ਕਮੇਟੀ ’ਚ ਕਈ ਸੀਨੀਅਰ ਨੇਤਾ ਹੋਏ ਨਜ਼ਰਅੰਦਾਜ਼
ਇਸ ਦੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਡੀ. ਐੱਸ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਮੁੱਢਲੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਟਰੇਨ 'ਚ ਇਕ ਬਾਲਟੀ ਪਈ ਸੀ, ਜਿਸ 'ਚ ਪਟਾਕੇ ਸਨ ਅਤੇ ਅਚਾਨਕ ਉਸ 'ਚ ਧਮਾਕਾ ਹੋ ਗਿਆ ਅਤੇ ਕਈ ਵਿਅਕਤੀ ਜ਼ਖਮੀ ਹੋ ਗਈ। ਚੰਗੀ ਗੱਲ ਇਹ ਰਹੀ ਕਿ ਗੱਡੀ ਦੀ ਰਫ਼ਤਾਰ ਘੱਟ ਸੀ। ਜੇਕਰ ਸਟਾਪੇਜ ਨਾ ਹੁੰਦਾ ਤਾਂ ਵੱਡਾ ਹਾਦਸਾ ਹੋ ਸਕਦਾ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਇਸ ਮੌਕੇ ਲਖਨਊ ਜਾ ਰਹੇ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਬੋਗੀ 'ਚ ਕਾਫੀ ਭੀੜ ਸੀ। ਸਰਹਿੰਦ ਤੋਂ ਗੱਡੀ ਨਿਕਲੀ ਤਾਂ ਬਿਜਲੀ ਦੀਆਂ ਤਾਰਾਂ ਤੋਂ ਚੰਗਿਆੜੀ ਨਿਕਲੀ ਅਤੇ ਨਾਲ ਹੀ ਧਮਾਕੇ ਹੋਣ ਲੱਗੇ। ਯਾਤਰੀਆਂ ਨੇ ਰੌਲਾ ਪਾਇਆ ਤਾਂ ਫਿਰ ਗੱਡੀ ਰੋਕੀ ਗਈ। ਬਾਅਦ 'ਚ ਪਤਾ ਲੱਗਿਆ ਕਿ ਬਾਲਟੀ 'ਚ ਪਟਾਕੇ ਰੱਖੇ ਸਨ, ਜਿਨ੍ਹਾਂ ਨੂੰ ਅੱਗ ਲੱਗਣ ਕਾਰਨ ਧਮਾਕੇ ਹੋਏ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਕੰਵਲਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਜ਼ਖਮੀਆਂ ਦੀ ਹਾਲਤ ਠੀਕ ਹੈ ਅਤੇ ਉਹ ਜੇਰੇ ਇਲਾਜ ਹਨ। ਰੇਲਗੱਡੀ 'ਚ ਬੈਠੇ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਟਰੇਨ 'ਚ ਅਚਾਨਕ ਧਮਾਕਾ ਹੋਇਆ, ਜਿਸ ਕਾਰਨ ਟਰੇਨ 'ਚ ਹਫੜਾ-ਦਫੜੀ ਮਚ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8