ਕਪੂਰਥਲਾ ਮਹਿਲਾ ਕਾਂਗਰਸ ’ਚ ਵੱਡਾ ਧਮਾਕਾ, ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਪਾਰਟੀ ’ਚੋਂ ਬਰਖ਼ਾਸਤ

Saturday, Aug 15, 2026 - 08:19 AM (IST)

ਕਪੂਰਥਲਾ ਮਹਿਲਾ ਕਾਂਗਰਸ ’ਚ ਵੱਡਾ ਧਮਾਕਾ, ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਪਾਰਟੀ ’ਚੋਂ ਬਰਖ਼ਾਸਤ

ਫਗਵਾੜਾ (ਜਲੋਟਾ) : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਕਪੂਰਥਲਾ ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਸੰਗੀਤਾ ਧੀਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਵਲੋਂ 11 ਅਗਸਤ ਨੂੰ ਜਾਰੀ ਪੱਤਰ ਅਨੁਸਾਰ ਸੰਗੀਤਾ ਧੀਰ ਨੂੰ ਜ਼ਿਲਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ’ਚੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ

ਸੰਗੀਤਾ ਧੀਰ ਨੂੰ ਭੇਜੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਸਬੰਧੀ ਵਾਰ-ਵਾਰ ਸ਼ਿਕਾਇਤਾਂ ਅਤੇ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਪੱਤਰ ਅਨੁਸਾਰ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਇਸ ਤਰ੍ਹਾਂ ਦੇ ਆਚਰਨ ਨੂੰ ਪਾਰਟੀ ਅਨੁਸ਼ਾਸਨ ਖਿਲਾਫ ਮੰਨਿਆ ਗਿਆ। ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਪੱਤਰ ’ਚ ਸਪੱਸ਼ਟ ਕੀਤਾ ਹੈ ਕਿ ਉਕਤ ਸ਼ਿਕਾਇਤਾਂ ਦੇ ਮੱਦੇਨਜ਼ਰ ਸੰਗੀਤਾ ਧੀਰ ਨੂੰ ਕਪੂਰਥਲਾ ਜ਼ਿਲਾ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾਂਦਾ ਹੈ ਅਤੇ ਪਾਰਟੀ ’ਚੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸੰਗੀਤਾ ਧੀਰ ਲੰਮੇ ਸਮੇਂ ਤੋਂ ਕਪੂਰਥਲਾ ਦੀ ਮਹਿਲਾ ਕਾਂਗਰਸ ਰਾਜਨੀਤੀ ’ਚ ਸਰਗਰਮ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News