ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ
Wednesday, Nov 06, 2024 - 06:00 AM (IST)

ਜਲੰਧਰ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ ਹੋ ਗਿਆ ਹੈ, ਜਿੱਥੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਨੁਸ਼ਾਸਨਹੀਨਤਾ ਕਾਰਨ ਕੀਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹਾਈਕਮਾਨ ਨੇ ਹੁਣ ਅਵਤਾਰ ਸਿੰਘ ਕਰੀਮਪੁਰੀ ਨੂੰ ਪਾਰਟੀ ਪ੍ਰਧਾਨ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਰੀਮਪੁਰੀ ਪਾਰਟੀ ਵੱਲੋਂ ਵਿਧਾਇਕ ਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।
ਸ. ਅਵਤਾਰ ਸਿੰਘ ਕਰੀਮਪੁਰੀ ਜੋ ਪਹਿਲਾਂ ਵੀ ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਬਸਪਾ ਬਾਨੀ ਕਾਂਸ਼ੀਰਾਮ ਨਾਲ ਲੰਮਾ ਸਮਾਂ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ ਹੁਣ ਫਿਰ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਪਾਰਟੀ ਦੇ ਡਿਗਦੇ ਗ੍ਰਾਫ ਨੂੰ ਸੰਭਾਲਣ ਲਈ ਕਰੀਮਪੁਰੀ ‘ਤੇ ਦੁਆਰਾ ਵਿਸ਼ਵਾਸ ਜਿਤਾਇਆਗਿਆ ਹੈ।ਕਰੀਬ ਪਿਛਲੇ ਇਕ ਦਹਾਕੇ ਤੋਂ ਹਿਮਾਚਲ,ਜੰਮੂ ਕਸ਼ਮੀਰ ਵਿਚ ਪਾਰਟੀ ਲਈ ਸਰਗਰਮ ਰਹੇਸ.ਅਵਤਾਰ ਸਿੰਘ ਕਰੀਮਪੁਰੀ ਦੇ ਦੁਆਰਾ ਪੰਜਾਬ ਪ੍ਰਧਾਨ ਬਣਨ ਤੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਰਿਹਾ ਹੈ ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e