ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਵੱਡਾ ਝਟਕਾ

08/23/2023 4:57:51 PM

ਪਟਿਆਲ (ਬਲਜਿੰਦਰ) : ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਵਲੋਂ  ਭਰਤ ਇੰਦਰ ਸਿੰਘ ਚਹਿਲ ਦੀ ਜ਼ਮਨਤ ਦੀ ਅਰਜ਼ੀ ਅੱਜ ਖਾਰਜ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ ਅਤੇ ਲਗਾਤਾਰ ਰੂਪੋਸ਼ ਚੱਲਦੇ ਆ ਰਹੇ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News