ਜ਼ਿਮਨੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਆਗੂ ਨੇ ਕੀਤਾ ਪਾਰਟੀ ਛੱਡਣ ਦਾ ਐਲਾਨ
Wednesday, Jun 19, 2024 - 03:21 AM (IST)
ਜਲੰਧਰ (ਗੁਲਸ਼ਨ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਸੀਨੀ. ਆਗੂ ਡਾ. ਸ਼ਿਵਦਿਆਲ ਮਾਲੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ। ਡਾ. ਮਾਲੀ ਨੇ ਦੱਸਿਆ ਕਿ ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ ਨੂੰ ਭੇਜ ਦਿੱਤਾ ਹੈ । ਵਰਨਣਯੋਗ ਹੈ ਕਿ ਸੇਵਾਮੁਕਤ ਸਰਕਾਰੀ ਡਾਕਟਰ ਸ਼ਿਵਦਿਆਲ ਮਾਲੀ ਇਸ ਤੋਂ ਪਹਿਲਾਂ ‘ਆਪ’ ਨਾਲ ਜੁੜੇ ਹੋਏ ਸਨ। ਉਹ ਕਰੀਬ ਡੇਢ ਸਾਲ ਪਹਿਲਾਂ ਭਾਜਪਾ ’ਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਮੰਗਲਵਾਰ ਨੂੰ ਡਾ. ਮਾਲੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕਿਹਾ ਕਿ ਉਹ ਕੁਝ ਸਮਾਜਿਕ, ਰਾਜਨੀਤਕ ਉਦੇਸ਼ਾਂ ਤੇ ਸਿਧਾਂਤਾਂ ਲਈ ਭਾਜਪਾ ’ਚ ਸ਼ਾਮਲ ਹੋਏ ਸਨ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਸਿਧਾਂਤਾਂ ਨੂੰ ਲੈ ਕੇ ਭਾਜਪਾ ’ਚ ਵੱਡੀ ਕਮਜ਼ੋਰੀ ਆ ਗਈ ਹੈ। ਇਸ ਦਮ ਘੁੱਟਣ ਵਾਲੇ ਮਾਹੌਲ ’ਚ ਭਾਜਪਾ ’ਚ ਕੰਮ ਕਰਨਾ ਉਨ੍ਹਾਂ ਲਈ ਬਹੁਤ ਮੁਸ਼ਕਲ ਹੈ, ਇਸ ਲਈ ਉਹ ਆਪਣਾ ਅਸਤੀਫਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੂੰ ਭੇਜ ਰਹੇ ਹਨ।
ਡਾ. ਮਾਲੀ ਨੇ ਕਿਹਾ, 'ਮੇਰੇ ਸ਼ਬਦ ਪੱਥਰ ’ਤੇ ਲੀਕ ਹਨ ਤੇ ਅੱਜ ਤੋਂ ਮੈਂ ਭਾਜਪਾ ਦਾ ਹਿੱਸਾ ਨਹੀਂ ਹਾਂ। ਕਿਰਪਾ ਕਰ ਕੇ ਮੇਰਾ ਅਸਤੀਫਾ ਮਨਜ਼ੂਰ ਕੀਤਾ ਜਾਵੇ।' ਇਸ ਸਬੰਧੀ ਜਦ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e