ਪੰਜਾਬ 'ਚ ਭਾਜਪਾ ਨੂੰ ਝਟਕਾ, ਵੱਡੇ ਨੇਤਾਵਾਂ ਨੇ ਪਾਰਟੀ ਛੱਡ ਫੜਿਆ 'ਕਾਂਗਰਸ ਦਾ ਹੱਥ'

10/18/2023 12:56:30 PM

ਚੰਡੀਗੜ੍ਹ (ਹਰੀਸ਼ਚੰਦਰ) : ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਉਵੇਂ ਹੀ ਸੂਬੇ 'ਚ ਰਾਜਨੀਤਿਕ ਸਮੀਕਰਣ ਬਦਲ ਰਹੇ ਹਨ। ਪੰਜਾਬ ’ਚ ਸਿਆਸੀ ਤਸਵੀਰ ’ਚ ਉਸ ਸਮੇਂ ਭਾਜਪਾ ਨੂੰ ਇਕ ਹੋਰ ਝਟਕਾ ਲੱਗਾ ਜਦੋਂ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਬੇਟੀ ਜੀਵਨਜੋਤ ਕੌਰ ਤੇ ਰਜਿੰਦਰ ਸਿੰਘ (ਸਾਬਕਾ ਐੱਸ. ਐੱਸ. ਪੀ.) ਕਾਂਗਰਸ ’ਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਮਹੱਤਵਪੂਰਨ ਫੈਸਲਾ ਲਿਆ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਇੱਛਾ ਜ਼ਾਹਿਰ ਕਰਨ ਵਾਲੇ ਸਿਆਸਤਦਾਨਾਂ ਦੀ ਇਕ ਲਹਿਰ ਦਾ ਨਿੱਘਾ ਸਵਾਗਤ ਕੀਤਾ। ਖਾਸ ਤੌਰ ’ਤੇ ਇਨ੍ਹਾਂ ’ਚੋਂ ਬਹੁਤ ਸਾਰੇ ਵਿਅਕਤੀਆਂ ਨੇ ਭਾਜਪਾ ਅਤੇ ਲੋਕ ਇਨਸਾਫ਼ ਪਾਰਟੀ ਸਮੇਤ ਪਿਛਲੀਆਂ ਸਿਆਸੀ ਪਾਰਟੀਆਂ ਨਾਲੋਂ ਆਪਣੇ ਸਬੰਧ ਤੋੜ ਲਏ ਸੀ। ਵੜਿੰਗ ਨੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀਆਂ ਸੰਭਾਵਨਾਵਾਂ ’ਤੇ ਪੂਰਾ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਵੱਡੀ ਗਿਣਤੀ ’ਚ ਸੀਟਾਂ ਹਾਸਲ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਡਿਸਟਿਲਰੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Anuradha

This news is Content Editor Anuradha