ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ''ਹੱਥ''

Sunday, Sep 01, 2024 - 05:11 AM (IST)

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ''ਹੱਥ''

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਿੱਥੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਨੂੰ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ 2002 ’ਚ ਬੱਲੂਆਣਾ ਤੋਂ ਕਾਂਗਰਸ ਦੀ ਦੀ ਟਿਕਟ 'ਤੇ ਜਿੱਤਣ ਵਾਲੇ ਭੱਟੀ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ’ਚ ਪਾਰਟੀ ’ਚ ਸ਼ਾਮਲ ਹੋ ਗਏ ਸਨ। ਸ਼ਨੀਵਾਰ ਨੂੰ ਉਨ੍ਹਾਂ ਦਾ ਰਸਮੀ ਤੌਰ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਗਤ ਕੀਤਾ।

PunjabKesari

ਰਾਜਾ ਵੜਿੰਗ ਨੇ ਕਿਹਾ ਕਿ ਭੱਟੀ ਨੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭੱਟੀ ਇੱਕ ਬਹੁਤ ਹੀ ਮਿਹਨਤੀ ਨੇਤਾ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਆਪਣੇ ਹਲਕਿਆਂ ਦੀ ਨੁਮਾਇੰਦਗੀ ਪੂਰੀ ਲਗਨ ਨਾਲ ਕੀਤੀ ਹੈ। ਪੰਜਾਬ ਦੇ ਲੋਕਾਂ ਲਈ ਉਨ੍ਹਾਂ ਦੇ ਨਿਰੰਤਰ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਪ੍ਰਕਾਸ਼ ਸਿੰਘ ਭੱਟੀ ਨੇ ਲਈ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਕਾਂਗਰਸ ਦੇ ਬੈਨਰ ਹੇਠ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਇਸ ਮੌਕੇ ਲਈ ਧੰਨਵਾਦੀ ਹਾਂ।

PunjabKesari

ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਭੱਟੀ ਦੀ ਪਾਰਟੀ ’ਚ ਵਾਪਸੀ ਨਾਲ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੂੰ ਜਲਦੀ ਹੀ ਪੰਜਾਬ ਦੇ ਲੋਕਾਂ ਹਿੱਤਾਂ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਕੰਮ ਸੌਂਪਿਆ ਜਾਵੇਗਾ। ਪ੍ਰਕਾਸ਼ ਸਿੰਘ ਭੱਟੀ ਫਰੀਦਕੋਟ ਇੰਪਰੂਵਮੈਂਟ ਟਰੱਸਟ (2002-07) ਦੇ ਸਾਬਕਾ ਚੇਅਰਮੈਨ ਸਨ ਅਤੇ ਐੱਸ.ਸੀ. ਕਾਰਪੋਰੇਸ਼ਨ ਪੰਜਾਬ (2013-16) ਦੇ ਸਾਬਕਾ ਚੇਅਰਮੈਨ ਵੀ ਹਨ।

PunjabKesari

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਵੀ ਪ੍ਰੈੱਸ ਕਾਨਫਰੰਸ ’ਚ ਸ਼ਾਮਲ ਹੋਏ ਅਤੇ ਪ੍ਰਕਾਸ਼ ਸਿੰਘ ਭੱਟੀ ਦਾ ਸਵਾਗਤ ਕੀਤਾ। ਕੰਗਨਾ ਰਣੌਤ ਤੇ ਉਸ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਬਾਰੇ ਸਵਾਲ ਕੀਤਾ ਗਿਆ ਤਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਨਫ਼ਰਤ ਫੈਲਾਉਂਦੀ ਆ ਰਹੀ ਹੈ।

ਇਹ ਵੀ ਪੜ੍ਹੋ- ਮਾਸੀ-ਮਾਸੜ ਦਾ ਕਾਰਾ ; ਲੱਖਾਂ ਦਾ ਕਰਜ਼ਾ ਮੋੜਨ ਲਈ ਮਾਸੂਮ ਭਤੀਜੀ ਨੂੰ ਹੀ ਕਰ ਲਿਆ ਅਗਵਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News