ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਧਾਨ ਭੂੰਦੜ ਦੇ ਪਿੰਡ ਦੇ ਕਈ ਪਰਿਵਾਰਾਂ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'

Tuesday, Oct 22, 2024 - 05:28 AM (IST)

ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਧਾਨ ਭੂੰਦੜ ਦੇ ਪਿੰਡ ਦੇ ਕਈ ਪਰਿਵਾਰਾਂ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'

ਸਰਦੂਲਗੜ੍ਹ (ਜੱਸਲ)- ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਪਿੰਡ 65 ਪਰਿਵਾਰਾਂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫਰ ਨੇ ਉਨ੍ਹਾਂ ਦਾ ਪਾਰਟੀ ’ਚ ਆਉਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਆਪਣਾ ਪਿੰਡ ਹੀ ਨਹੀਂ ਸੰਭਾਲਿਆ ਗਿਆ, ਉਹ ਪਾਰਟੀ ਕੀ ਸੰਭਾਲਣਗੇ।

ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਅਕਾਲੀ ਦਲ ’ਚੋਂ ਆਏ 65 ਪਰਿਵਾਰਾਂ ਦਾ ਸਨਮਾਨ ਕਰ ਕੇ ਪਾਰਟੀ ’ਚ ਉਨ੍ਹਾਂ ਨੂੰ ਰੁਤਬਾ, ਸਤਿਕਾਰ ਅਤੇ ਬਣਦੀ ਥਾਂ ਦੇਣ ਦਾ ਵਾਅਦਾ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਵੀ ਪਿੰਡ ਭੂੰਦੜ ਦੇ ਟਕਸਾਲੀ ਅਕਾਲੀ ਪਰਿਵਾਰਾਂ ਦਾ ਕਾਂਗਰਸ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

PunjabKesari

ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ

ਪਿੰਡ ਭੂੰਦੜ ਵਿਖੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਜ਼ਿਲਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੀ ਅਗਵਾਈ ’ਚ 50 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਟਕਸਾਲੀ ਅਕਾਲੀ ਪਰਿਵਾਰ ਮੱਖਣ ਸਿੰਘ ਟੈਣੀ, ਕਲੱਬ ਪ੍ਰਧਾਨ ਰਛਪਾਲ ਸਿੰਘ, ਪੰਚ ਬਲਜੀਤ ਕੌਰ, ਮਨਪ੍ਰੀਤ ਕੌਰ, ਮਨਜੀਤ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ, ਅਮਨ ਗਿੱਲ ਸਣੇ ਕਈ ਹੋਰ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਮਾਨਸਾ ਦੇ ਸਾਬਕਾ ਚੇਅਰਮੈਨ ਸੱਤਪਾਲ ਵਰਮਾ, ਸੰਦੀਪ ਸਿੰਘ, ਦਰਸ਼ਨ ਸਿੰਘ ਮੋਫਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਮਸ਼ਹੂਰ YouTuber ਨਾਲ ਵਾਪਰ ਗਿਆ ਭਿਆਨਕ ਹਾਦਸਾ, ਪਲਟੀਆਂ ਖਾ ਕੇ ਖੇਤਾਂ 'ਚ ਡਿੱਗੀ ਗੱਡੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News