ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 35 ਸਾਲ ਪਾਰਟੀ ਦਾ ਸਾਥ ਦੇਣ ਤੋਂ ਬਾਅਦ ਫੜਿਆ ''ਆਪ'' ਦਾ ਪੱਲਾ

Sunday, Jul 07, 2024 - 04:10 AM (IST)

ਜਲੰਧਰ (ਧਵਨ)– ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਪਰਮਾਰ ਐਡਵੋਕੇਟ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਰਚਰਨ ਸਿੰਘ ਪਰਮਾਰ ਨੂੰ 'ਆਮ ਆਦਮੀ ਪਾਰਟੀ' ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਾਮਲ ਕੀਤਾ। ਡਾ. ਗੁਰਪ੍ਰੀਤ ਕੌਰ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿਚ ਪਰਮਾਰ ਦੀ ਪਤਨੀ ਰਮਨਜੀਤ ਕੌਰ ਅਤੇ ਬੇਟਾ ਗੁਰਕਰਨ ਸਿੰਘ ਵੀ ਸ਼ਾਮਲ ਸੀ।

ਡਾ. ਗੁਰਪ੍ਰੀਤ ਕੌਰ ਨੇ ਸਮੁੱਚੇ ਪਰਿਵਾਰ ਦਾ 'ਆਮ ਆਦਮੀ ਪਾਰਟੀ' ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਪਾਰਟੀ ਨੂੰ ਬਲ ਮਿਲਿਆ ਹੈ ਅਤੇ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਵਿਚ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਗੁਰਚਰਨ ਸਿੰਘ ਪਰਮਾਰ ਨੇ 2002 ਵਿਚ ਅਕਾਲੀ ਦਲ ਦੀ ਟਿਕਟ ’ਤੇ ਆਦਮਪੁਰ ਤੋਂ ਚੋਣ ਲੜੀ ਸੀ। ਉਹ ਪਿਛਲੇ 35 ਸਾਲਾਂ ਤੋਂ ਅਕਾਲੀ ਦਲ ਵਿਚ ਬਣੇ ਹੋਏ ਸਨ। 1984 ਵਿਚ ਧਰਮਯੁੱਧ ਮੋਰਚੇ ਦੌਰਾਨ ਉਨ੍ਹਾਂ ਜੇਲ੍ਹ ਵੀ ਕੱਟੀ ਸੀ। ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨਾਲ ਵੀ ਜੁੜੇ ਰਹੇ ਹਨ।

ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਪਰਮਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਾ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਵਿਚ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਹ ਪੂਰਾ ਜ਼ੋਰ ਲਾਉਣਗੇ।

ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News