CM ਮਾਨ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ! ਪ੍ਰਕਾਸ਼ ਸਿੰਘ ਬਾਦਲ ਦਾ ਕਰੀਬੀ ਰਿਹਾ 'ਆਪ' 'ਚ ਸ਼ਾਮਲ

Monday, Jul 01, 2024 - 01:20 PM (IST)

CM ਮਾਨ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ! ਪ੍ਰਕਾਸ਼ ਸਿੰਘ ਬਾਦਲ ਦਾ ਕਰੀਬੀ ਰਿਹਾ 'ਆਪ' 'ਚ ਸ਼ਾਮਲ

ਲੁਧਿਆਣਾ (ਹਿਤੇਸ਼): ਜਲੰਧਰ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਵਿਚਾਲੇ ਵੱਡੀ ਬਗਾਵਤ ਦਾ ਸਾਹਮਣਾ ਕਰਨ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਝਟਕਾ ਦਿੱਤਾ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਲੁਧਿਆਣਾ ਦੇ ਵੱਡੇ ਅਕਾਲੀ ਆਗੂ ਵਿਜੇ ਦਾਵਨ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਵਿਜੇ ਦਾਨਵ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। 

PunjabKesari

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ

ਵਿਜੇ ਦਾਨਵ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਮੁੱਖ ਸੰਚਾਲਕ ਹਨ ਤੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਿਚ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਰਹੇ ਹਨ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ। 

PunjabKesari

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਜੇ ਦਾਨਵ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕਾਫ਼ੀ ਮਜਬੂਤੀ ਮਿਲੇਗੀ। ਉਨ੍ਹਾਂ ਨੇ ਵਿਜੇ ਦਾਨਵ ਨੂੰ ਪਾਰਟੀ ਤੇ ਸਰਕਾਰ ਵਿਚ ਪੂਰਾ ਮਾਨ-ਸਨਮਾਣ ਦੇਣ ਦੀ ਵੀ ਗੱਲ ਕਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News