ਪੰਜਾਬ ''ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ, ਆਖਿਰ ਲਿਆ ਗਿਆ ਇਹ ਫ਼ੈਸਲਾ

Monday, Jun 02, 2025 - 01:30 PM (IST)

ਪੰਜਾਬ ''ਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ, ਆਖਿਰ ਲਿਆ ਗਿਆ ਇਹ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ ਕਿਉਂਕਿ ਇਹ ਸਮਾਰਟ ਰਾਸ਼ਨ ਕਾਰਡ ਧਾਰਕ ਪਹਿਲੀ ਜੁਲਾਈ ਤੋਂ ਮੁਫ਼ਤ ਅਨਾਜ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਦਰਅਸਲ ਕੇਂਦਰ ਸਰਕਾਰ ਵੱਲੋਂ 31 ਮਈ ਤੱਕ ਈਕੇਵਾਈਸੀ ਦੀ ਆਖਰੀ ਤਾਰੀਖ਼ ਤੈਅ ਕੀਤੀ ਗਈ ਸੀ, ਜਿਸ ਵਿਚ 28 ਲੱਖ 14 ਹਜ਼ਾਰ 267 ਸਮਾਰਟ ਰਾਸ਼ਨ ਕਾਰਡ ਧਾਰਕ ਪ੍ਰਮਾਣਿਕਤਾ ਕਰਵਾਉਣ ਵਿਚ ਅਸਫ਼ਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਈਕੇਵਾਈਸੀ ਲਈ ਮੁਹਿੰਮ ਚਲਾਈ ਗਈ ਸੀ ਤਾਂ ਜੋ ਸਾਰੇ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਸਕਣ। ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਭਪਾਤਰੀਆਂ ਵੱਲੋਂ ਈਕੇਵਾਈਸੀ ਨਾ ਕਰਾਏ ਜਾਣ ਦੀ ਸੂਰਤ ਵਿਚ ਕਣਕ ਦੀ ਮੁਫ਼ਤ ਸਪਲਾਈ ਤੋਂ ਜੁਲਾਈ ਤੋਂ ਹੱਥ ਧੋਣੇ ਪੈਣਗੇ। ਰਾਸ਼ਨ ਕਾਰਡ ਦੇ ਬਾਇਓਮੈਟ੍ਰਿਕਸ ਤੋਂ ਇਲਾਵਾ ਆਧਾਰ ਨਾਲ ਜੋੜਨਾ ਲਾਜ਼ਮੀ ਕੀਤਾ ਗਿਆ ਹੈ। ਇਸ ਦਾ ਮਕਸਦ ਅਯੋਗ ਲਾਭਪਾਤਰੀਆਂ ਦੀ ਛਾਂਟੀ ਕਰਨਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ

ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਵਿਚ ਇਸ ਸਮੇਂ ਅਪ੍ਰੈਲ ਤੋਂ ਜੂਨ ਤੱਕ ਦਾ ਮੁਫ਼ਤ ਅਨਾਜ ਵੰਡਿਆ ਜਾ ਰਿਹਾ ਹੈ। ਪਹਿਲੀ ਜੁਲਾਈ ਤੋਂ 2814267 ਲੱਖ ਲਾਭਪਾਤਰੀਆਂ ਨੂੰ ਮਿਲਣ ਵਾਲੇ ਅਨਾਜ ’ਤੇ ਤਲਵਾਰ ਲਟਕ ਸਕਦੀ ਹੈ। ਸੂਤਰਾਂ ਦੱਸਦੇ ਹਨ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਅਨੁਸਾਰ 20 ਮਈ ਨੂੰ ਸਾਰੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰਾਂ ਦੀ ਇਕ ਮੀਟਿੰਗ ਹੋਈ ਸੀ, ਜਿਸ ’ਚ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਨਿਰਦੇਸ਼ ਦਿੱਤੇ ਗਏ ਸਨ ਕਿ ਅਗਲੀ ਤਿਮਾਹੀ (ਜੁਲਾਈ-ਸਤੰਬਰ) ਲਈ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਸਿਰਫ਼ ਉਨ੍ਹਾਂ ਲਾਭਪਾਤਰੀਆਂ ਨੂੰ ਵੰਡੀ ਜਾਣ ਨੂੰ ਯਕੀਨੀ ਬਣਾਇਆ ਜਾਵੇ, ਜਿਨ੍ਹਾਂ ਦੇ ਰਾਸ਼ਨ ਕਾਰਡ ਵਿਚ ਪਰਿਵਾਰ ਦੇ ਮੁਖੀ ਦੀ ਈਕੇਵਾਈਸੀ ਹੋ ਚੁੱਕੀ ਹੋਵੇ।

ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਇਕ ਅਧਿਕਾਰੀ ਮੁਤਾਬਕ ਈਕੇਵਾਈਸੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਕੁੱਲ 1.59 ਕਰੋੜ ਲਾਭਪਾਤਰੀਆਂ ਵਿਚੋਂ 78.90 ਫ਼ੀਸਦ ਦੀ ਈਕੇਵਾਈਸੀ ਪ੍ਰਮਾਣਿਕਤਾ ਪੂਰੀ ਹੋ ਚੁੱਕੀ ਹੈ। ਭਾਵ ਸਵਾ ਕਰੋੜ ਲਾਭਪਾਤਰੀ ਈਕੇਵਾਈਸੀ ਕਰਵਾ ਚੁੱਕੇ ਹਨ ਅਤੇ ਬਾਕੀ ਹੋਰ ਲਾਭਪਾਤਰੀਆਂ ਦੀ ਈਕੇਵਾਈਸੀ ਅਜੇ ਕਾਰਜ ਅਧੀਨ ਹੈ। ਅਧਿਕਾਰੀ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਸਿਰਫ਼ ਯੋਗ ਲਾਭਪਾਤਰੀਆਂ ਨੂੰ ਹੀ ਮੁਫ਼ਤ ਅਨਾਜ ਮਿਲੇ। ਉਨ੍ਹਾਂ ਕਿਹਾ ਕਿ ਸਾਰੇ ਲਾਭਪਾਤਰੀਆਂ ਨੂੰ ਈਕੇਵਾਈਸੀ ਕਰਾਉਣ ਲਈ ਢੁੱਕਵਾਂ ਸਮਾਂ ਦਿੱਤਾ ਗਿਆ ਸੀ ਪਰ ਜਿਨ੍ਹਾਂ ਨੇ ਈਕੇਵਾਈਸੀ ਨਹੀਂ ਕਰਵਾਈ ਹੈ, ਉਨ੍ਹਾਂ ਨੂੰ ਹੁਣ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News