Big Breaking: ਜਲੰਧਰ ਸਿਟੀ ਰੇਲਵੇ ਸਟੇਸ਼ਨ ''ਤੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Thursday, Apr 10, 2025 - 02:46 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਥੇ ਅਚਾਨਕ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸਿਗਨਲ ਸਟੋਰ ਵਿਚ ਭਿਆਨਕ ਅੱਗ ਲੱਗ ਲਈ। ਅੱਗ ਇੰਨੀ ਭਿਆਨਕ ਸੀ ਕਿ ਕਰੀਬ ਦੋ ਕਿਲੋਮੀਟਰ ਤੱਕ ਧੂੰਏਂ ਦਾ ਗੁਬਾਰ ਵਿਖਾਈ ਦਿੱਤਾ।
ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਕਰੀਬ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਉਤੇ ਮੋਰਚਾ ਸਾਂਭਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋ ਗਿਆ ਜਾਮ! ਆਵਾਜਾਈ ਲਈ ਬੰਦ ਕਰ 'ਤੀਆਂ ਸੜਕਾਂ, ਜਾਣੋ ਵਜ੍ਹਾ
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e