Big Breaking: CM ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ
Thursday, Jan 30, 2025 - 07:11 PM (IST)

ਜਲੰਧਰ/ਦਿੱਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਰੇਡ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਇਲੈਕਸ਼ਨ ਕਮਿਸ਼ਨ ਦੀ ਟੀਮ ਤਲਾਸ਼ੀ ਲੈਣ ਪਹੁੰਚੀ ਹੈ। ਇਸ ਸਬੰਧੀ ਆਪ ਦੇ ਸੂਤਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਲੈਕਸ਼ਨ ਕਮਿਸ਼ਨ ਦੀ ਟੀਮ ਵੱਲੋਂ ਇਹ ਕਾਰਵਾਈ ਕਪੂਰਥਲਾ ਹਾਊਸ ਵਿਚ ਕੀਤੀ ਗਈ ਹੈ। ਕਪੂਰਥਲਾ ਹਾਊਸ ਵਿਚ ਹੀ ਆਪਣੇ ਦਿੱਲੀ ਦੇ ਦੌਰੇ ਦੌਰਾਨ ਰੁਕਦੇ ਹਨ। ਫਿਲਹਾਲ ਇਸ ਬਾਰੇ ਚੋਣ ਕਮਿਸ਼ਨ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪਰੋਟਾਂ ਮੁਤਾਬਕ ਨੇ ਚੋਣ ਕਮਿਸ਼ਨ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, 4 ਫਰਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਸਿਲਸਿਲੇ ਵਿੱਚ ਭਗਵੰਤ ਮਾਨ ਦਿੱਲੀ ਵਿੱਚ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਅੱਜ ਜਦੋਂ ਰੇਡ ਕੀਤੀ ਗਈ ਤਾਂ ਸੀ. ਐੱਮ. ਮਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨਾਲ ਅੰਮ੍ਰਿਤਪੁਰੀ ਗੜ੍ਹੀ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਇਕ ਰੈਲੀ ਨੂੰ ਸੰਬੋਧਨ ਕੀਤਾ ਗਿਆ।
ਚੋਣ ਕਮਿਸ਼ਨ ਨੂੰ ਮਿਲੀ ਸੀ ਸ਼ਿਕਾਇਤ
ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੂੰ ਇਕ ਗੰਭੀਰ ਸ਼ਿਕਾਇਤ ਮਿਲੀ ਸੀ। ਕਮਿਸ਼ਨ ਨੂੰ ਸੀ ਵਿਜ਼ਨ ਐਪ ਰਾਹੀਂ ਇਕ ਸ਼ਿਕਾਇਤ ਮਿਲੀ ਸੀ, ਜਿਸ ਮੁਤਾਬਕ ਉੱਥੇ ਨਕਦੀ ਵੰਡੀ ਜਾ ਰਹੀ ਸੀ। ਸ਼ਿਕਾਇਤ ਦੇ ਆਧਾਰ ‘ਤੇ ਐੱਫ਼. ਐੱਸ. ਟੀ. (Flying Squad Team) ਛਾਪਾ ਮਾਰਨ ਲਈ ਕਪੂਰਥਲਾ ਹਾਊਸ ਪਹੁੰਚੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਐੱਫ਼. ਐੱਸ. ਟੀ. ਰਿਟਰਨਿੰਗ ਅਫ਼ਸਰ ਦੇ ਅਧੀਨ ਕੰਮ ਕਰਦਾ ਹੈ।
ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਹੋਵੋਗੇ ਹੈਰਾਨ, ਵਿਆਹੁਤਾ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e