ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ Flights 'ਚ ਵੱਡਾ ਬਦਲਾਅ
Friday, May 16, 2025 - 11:17 AM (IST)

ਆਦਮਪੁਰ/ਜਲੰਧਰ (ਸਲਵਾਨ)- ਆਦਮਪੁਰ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਸਟਾਰ ਏਅਰਲਾਈਨਜ਼ ਦੀਆਂ ਉਡਾਣਾਂ ਵਿੱਚ ਅੱਜ ਤੋਂ ਇਕ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਹੁਣ ਏਅਰਲਾਈਨ ਨੇ ਆਪਣੇ ਜਹਾਜ਼ਾਂ ਵਿੱਚ ਸੀਟਾਂ ਦੀ ਗਿਣਤੀ ਵਧਾ ਦਿੱਤੀ ਹੈ। ਪਹਿਲਾਂ ਇਥੋਂ 76 ਯਾਤਰੀਆਂ ਦੀ ਸਮਰੱਥਾ ਵਾਲੇ ਜਹਾਜ਼ ਉਡਾਣ ਭਰਦੇ ਸਨ ਪਰ ਹੁਣ ਉਨ੍ਹਾਂ ਦੀ ਥਾਂ 88 ਯਾਤਰੀਆਂ ਦੀ ਸਮਰੱਥਾ ਵਾਲੇ ਨਵੇਂ ਜਹਾਜ਼ਾਂ ਨੇ ਲੈ ਲਈ ਹੈ।
ਇਹ ਬਦਲਾਅ 14 ਮਈ 2025 ਤੋਂ ਲਾਗੂ ਹੋਇਆ। ਇਸ ਨਾਲ ਯਾਤਰੀਆਂ ਦੀ ਵਧਦੀ ਮੰਗ ਨੂੰ ਵੀ ਪੂਰਾ ਕੀਤਾ ਜਾ ਸਕਦਾ ਹੈ। ਸਥਾਨਕ ਯਾਤਰੀਆਂ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਭਵਿੱਖ ਵਿੱਚ ਆਦਮਪੁਰ ਤੋਂ ਹੋਰ ਥਾਵਾਂ ਲਈ ਹਵਾਈ ਸੇਵਾਵਾਂ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e